SYL ਸਰਵੇਖਣ ਪੋਰਟਲ ਜਾਰੀ ! ਅਕਾਲੀ ਦਲ ਦੇ ਨਿਸ਼ਾਨੇ ‘ਤੇ ਸਰਕਾਰ, CM ਤੋਂ ਮੰਗਿਆ ਅਸਤੀਫ਼ਾ

by jaskamal

ਪੱਤਰ ਪ੍ਰੇਰਕ : ਪੰਜਾਬ 'ਚ SYL ਮੁੱਦਾ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ, ਜਿਥੇ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੇ ਹੱਕ 'ਚ ਖੜਨ ਦੇ ਦਾਅਵੇ ਕਰ ਰਹੀ ਤਾਂ ਉਥੇ ਹੀ ਸਿਆਸੀ ਵਿਰੋਧੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਰਕਾਰ 'ਤੇ ਸੂਬੇ ਦੇ ਲੋਕਾਂ ਨਾਲ ਧੋਖਾ ਕਰਨ ਦੇ ਇਲਜ਼ਾਮ ਲਾ ਰਹੇ ਹਨ। ਇਸ ਵਿਚਾਲੇ ਇੱਕ ਵਾਰ ਫਿਰ ਤੋਂ ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ ਵਲੋਂ ਸਰਕਾਰ ਅਤੇ ਮੁੱਖ ਮੰਤਰੀ ਮਾਨ ਨੂੰ ਨਿਸ਼ਾਨੇ 'ਤੇ ਲਿਆ ਗਿਆ ਹੈ। ਜਿਸ 'ਚ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫੇ ਦੀ ਵੀ ਮੰਗ ਕੀਤੀ ਹੈ।

ਸੀਐਮ ਮਾਨ ਕੋਲੋਂ ਅਸਤੀਫੇ ਦੀ ਮੰਗ ਕਰਦਿਆਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਟਵਿੱਟਰ ਉਤੇ ਲਿਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਆਪਣੇ ਆਕਾ ਅਰਵਿੰਦ ਕੇਜਰੀਵਾਲ ਦੇ ਹੱਥੋਂ REMOTE CONTROL ਨਾਲ ਚਲ ਰਹੇ ਹਨ ਤੇ SYL ਦੀ ਨਹਿਰ ਦੀ ਉਸਾਰੀ ਵੱਲ ਇੰਨੀ ਤੇਜ਼ੀ ਨਾਲ ਵੱਧ ਰਹੇ ਹਨ ਕਿ 4 ਅਕਤੂਬਰ ਨੂੰ ਆਏ ਸੁਪਰੀਮ ਕੋਰਟ ਦੇ ਹੁਕਮਾਂ ਦੀ ਤਾਮੀਲ 12 ਅਕਤੂਬਰ ਨੂੰ ਹੀ ਕਰ ਦਿੱਤੀ ਤੇ ਸਰਵੇਖਣ ਦੇ ਹੁਕਮ ਦੇ ਦਿੱਤੇ। ਭਗਵੰਤ ਮਾਨ ਜੀ ਸੁਫਨੇ ਵਿਚ ਵੀ ਨਾ ਸੋਚਣ ਸ਼੍ਰੋਮਣੀ ਅਕਾਲੀ ਦਲ ਤੇ ਪੰਜਾਬੀ ਕਦੇ ਇਹ ਨਹਿਰ ਬਣਨ ਦੇਣਗੇ, ਭਾਵੇਂ ਤੁਸੀਂ ਕੇਜਰੀਵਾਲ ਤੇ ਭਾਜਪਾ ਦੀ ਸਿਖ਼ਰਲੀ ਲੀਡਰਸ਼ਿਪ ਨਾਲ ਰਲ ਕੇ ਜਿੰਨੀਆਂ ਮਰਜ਼ੀ ਸਾਜ਼ਿਸ਼ਾਂ ਰਚ ਲਵੋ। ਅਸਤੀਫਾ ਦਿਓ ਤਾਂ ਹੀ ਪੰਜਾਬ ਦਾ ਭਲਾ ਹੋਵੇਗਾ।

More News

NRI Post
..
NRI Post
..
NRI Post
..