PM Modi ਸਣੇ ਹੋਰ ਆਗੂਆਂ ਨੇ ਦਿੱਤੀ ਪੰਜਾਬ ਦੇ CM Mann ਨੂੰ ਜਨਮਦਿਨ ਦੀ ਵਧਾਈ

by jaskamal

ਪੱਤਰ ਪ੍ਰੇਰਕ : ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ 50ਵਾਂ ਜਨਮਦਿਨ ਹੈ। ਮੁੱਖ ਮੰਤਰੀ ਮਾਨ ਅੱਜ ਆਪਣੇ ਜੱਦੀ ਪਿੰਡ ਸਤੌਜ ਹੀ ਰਹਿਣਗੇ। ਅੱਜ ਉਨ੍ਹਾਂ ਦੇ ਜਨਮ ਦਿਨ ਮੌਕੇ ਕਈ ਸਿਆਸੀ ਆਗੂਆਂ ਵਲੋਂ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।
ਇਸ ਤੋਂ ਪਹਿਲਾਂ ਉਨ੍ਹਾਂ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੇ ਆਪਣੇ ਪਤੀ ਭਗਵੰਤ ਮਾਨ ਨੇ ਇਸ ਖਾਸ ਮੌਕੇ ਵਧਾਈ ਦਿੱਤੀ ਹੈ। ਮਾਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸੋਸ਼ਲ ਮੀਡੀਆ ਉੱਤੇ ਪੋਸਟ ਸਾਂਝੀ ਕਰਦੇ ਹੋਏ ਵਧਾਈ ਦਿੱਤੀ।

https://twitter.com/narendramodi/status/1714113352040161488?ref_src=twsrc%5Etfw%7Ctwcamp%5Etweetembed%7Ctwterm%5E1714113352040161488%7Ctwgr%5E5b8a5cdd7c5a52f1198a146be62e6bd811d5b4ee%7Ctwcon%5Es1_&ref_url=https%3A%2F%2Fwww.etvbharat.com%2Fpunjabi%2Fpunjab%2Fbharat%2Fpm-narendra-modi-kejriwal-raghav-chadha-and-more-leaders-gives-birthday-greetings-to-punjab-cm-bhawant-mann%2Fpb20231017112201094094825

ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਟਵਿਟਰ ਉੱਤੇ ਟਵੀਟ ਕਰਦਿਆਂ ਲਿਖਿਆ ਕਿ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮਦਿਨ ਦੀ ਵਧਾਈ। ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਮੀ ਉਮਰ ਦੀ ਕਾਮਨਾ ਕਰਦਾ ਹਾਂ। ਇਸ ਦੇ ਨਾਲ ਹੀ ਆਪ ਸੁਪ੍ਰੀਮੋ ਤੇ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੇ ਵੀ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਉੱਤੇ ਪੋਸਟ ਸਾਂਝੀ ਕਰਦੇ ਹੋਏ ਭਗਵੰਤ ਮਾਨ ਨੂੰ ਜਨਮਦਿਨ ਦੀ ਵਧਾਈ ਦਿੱਤੀ।

More News

NRI Post
..
NRI Post
..
NRI Post
..