ਮਸ਼ਹੂਰ ਪੰਜਾਬੀ ਗਾਇਕ Sippy Gill ਖ਼ਿਲਾਫ਼ FIR, ਜਾਣੋ ਕੀ ਹੈ ਮਾਲਮਾ

by jaskamal

ਪੱਤਰ ਪ੍ਰੇਰਕ : ਪੰਜਾਬੀ ਗਾਇਕ ਅਤੇ ਅਦਾਕਾਰ ਸਿੱਪੀ ਗਿੱਲ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ।ਦਰਅਸਲ ਸਿੱਪੀ 'ਤੇ ਆਪਣੇ ਦੋਸਤਾਂ ਨਾਲ ਮਿਲ ਕੇ ਇੱਕ ਵਿਅਕਤੀ ਦੀ ਕੁੱਟਮਾਰ ਕਰਨ ਦਾ ਦੋਸ਼ ਹੈ।

ਜਾਣਕਾਰੀ ਅਨੁਸਾਰ ਕੁਝ ਪੁਰਾਣੀ ਰੰਜਿਸ਼ ਕਾਰਨ ਸਿੱਪੀ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਮੋਹਾਲੀ ਦੀ ਹੋਮਲੈਂਡ ਸੁਸਾਇਟੀ 'ਚ ਇਕ ਵਿਅਕਤੀ ਨੂੰ ਘੇਰ ਕੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਸੀ, ਜਿਸ ਤੋਂ ਬਾਅਦ ਪੁਲਸ ਨੇ ਸਿੱਪੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਿੱਪੀ ਨੇ ਲੁਧਿਆਣਾ ਪੁਲਿਸ ਕਮਿਸ਼ਨਰ ਕੋਲ ਜਾਨੋਂ ਮਾਰਨ ਦੀਆਂ ਧਮਕੀਆਂ ਦੀ ਸ਼ਿਕਾਇਤ ਕੀਤੀ ਸੀ। ਇਸ ਦੌਰਾਨ ਉਨ੍ਹਾਂ ਆਪਣੀ ਸੁਰੱਖਿਆ ਵਧਾਉਣ ਦੀ ਮੰਗ ਵੀ ਕੀਤੀ ਸੀ। ਸਿੱਪੀ 'ਤੇ ਭੜਕਾਊ ਗੀਤ ਰਿਲੀਜ਼ ਕਰਨ ਦਾ ਮਾਮਲਾ ਵੀ ਦਰਜ ਕੀਤਾ ਗਿਆ ਹੈ।

More News

NRI Post
..
NRI Post
..
NRI Post
..