ਪੱਤਰ ਪ੍ਰੇਰਕ : ਮੁਹਾਲੀ ਵਿੱਚ ਵਿਜੀਲੈਂਸ ਦਫ਼ਤਰ ਦੇ ਬਾਹਰ ਹੰਗਾਮਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮਨੁੱਖੀ ਅਧਿਕਾਰਾਂ ਦੇ ਏ.ਆਈ.ਜੀ. ਉਕਤ ਅਧਿਕਾਰੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਸ ਦੀ ਪਤਨੀ ਨੇ ਵਿਜੀਲੈਂਸ ਦਫ਼ਤਰ ਦੇ ਬਾਹਰ ਹੰਗਾਮਾ ਕਰ ਦਿੱਤਾ। ਦਰਅਸਲ, ਮੁਹਾਲੀ ਪੁਲਿਸ ਨੇ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਨੂੰ ਪੁੱਛਗਿੱਛ ਲਈ ਵਿਜੀਲੈਂਸ ਦਫ਼ਤਰ ਵਿੱਚ ਬੁਲਾਇਆ ਸੀ, ਪਰ ਵਿਜੀਲੈਂਸ ਦਾ ਕਹਿਣਾ ਹੈ ਕਿ ਸਿੱਧੂ ਨੇ ਸਰਕਾਰੀ ਕੰਮ ਵਿੱਚ ਦਖ਼ਲਅੰਦਾਜ਼ੀ ਕੀਤੀ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਮਾਲਵਿੰਦਰ ਸਿੰਘ ਸਿੱਧੂ ਏ.ਆਈ.ਜੀ ਰੈਂਕ ਦਾ ਅਧਿਕਾਰੀ ਹੈ, ਜਿਸ ਨੂੰ ਵਿਜੀਲੈਂਸ ਵੱਲੋਂ ਪੁੱਛਗਿੱਛ ਲਈ ਦਫਤਰ ਬੁਲਾਇਆ ਗਿਆ ਸੀ।ਇਸ ਸਬੰਧ ਵਿੱਚ ਸਿੱਧੂ ਦੀ ਪਤਨੀ ਨੇ ਵਿਜੀਲੈਂਸ ਦਫਤਰ ਪਹੁੰਚ ਕੇ ਹੰਗਾਮਾ ਕੀਤਾ। ਅਧਿਕਾਰੀ ਦੀ ਪਤਨੀ ਦਾ ਕਹਿਣਾ ਹੈ ਕਿ ਵਿਜੀਲੈਂਸ ਜਾਣਬੁੱਝ ਕੇ ਉਸ ਦੇ ਪਤੀ ਨੂੰ ਪ੍ਰੇਸ਼ਾਨ ਕਰ ਰਹੀ ਹੈ। ਵਿਜੀਲੈਂਸ ਉਨ੍ਹਾਂ ਨਾਲ ਧੱਕਾ ਕਰ ਰਹੀ ਹੈ।


