ਪੱਤਰ ਪ੍ਰੇਰਕ : ਪਹਿਲੀ ਨਵੰਬਰ ਨੂੰ ਲੁਧਿਆਣਾ 'ਚ ਹੋਣ ਵਾਲੀ ਬਹਿਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਨਵਾਂ ਟਵੀਟ ਸਾਹਮਣੇ ਆਇਆ ਹੈ। ਸੀ.ਐਮ. ਮਾਨ ਨੇ ਟਵੀਟ ਕਰ ਕੇ ਪੰਜਾਬੀਆਂ ਨੂੰ ਇਸ ਬਹਿਸ ਲਈ ਖੁੱਲ੍ਹਾ ਸੱਦਾ ਦਿੱਤਾ ਹੈ। ਉਨ੍ਹਾਂ ਨੇ ਟਵੀਟ ਕਰ ਕੇ ਕਿਹਾ, ''1 ਨਵੰਬਰ ਨੂੰ ਲੁਧਿਆਣਾ 'ਚ ਹੋਣ ਵਾਲੀ ਬਹਿਸ ਦਾ ਨਾਂ 'ਮੈਂ ਪੰਜਾਬ ਬੋਲਦਾ ਹਾਂ' ਹੋਵੇਗਾ।ਦੁਪਹਿਰ 12 ਵਜੇ ਪੰਜਾਬ ਦੀਆਂ ਮੁੱਖ ਸਿਆਸੀ ਪਾਰਟੀਆਂ, ਜੋ ਹੁਣ ਤੱਕ ਸੱਤਾ 'ਤੇ ਕਾਬਜ਼ ਰਹੀਆਂ ਹਨ, ਆਪਣੀ ਪੇਸ਼ਕਾਰੀ ਦੇਣਗੀਆਂ। ਖੜ੍ਹੇ ਹਰ ਪਾਰਟੀ ਨੂੰ 30 ਮਿੰਟ ਦਾ ਸਮਾਂ ਮਿਲੇਗਾ। ਸਟੇਜ ਦਾ ਸੰਚਾਲਨ ਪ੍ਰੋਫੈਸਰ ਨਿਰਮਲ ਜੌੜਾ ਜੀ ਕਰਨਗੇ। ਪੰਜਾਬੀਆਂ ਨੂੰ ਖੁੱਲਾ ਸੱਦਾ। 'ਪੰਜਾਬ ਮੰਗਦਾ ਜਵਾਬ'।
ਵਰਨਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਵਿਰੋਧੀਆਂ ਨਾਲ ਖੁੱਲ੍ਹੀ ਬਹਿਸ ਲਈ ਪੂਰੀ ਤਿਆਰੀ ਕਰ ਲਈ ਹੈ। ਇਹ ਬਹਿਸ 1 ਨਵੰਬਰ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਡਾ: ਮਨਮੋਹਨ ਸਿੰਘ ਆਡੀਟੋਰੀਅਮ ਵਿਖੇ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬਹਿਸ ਦਾ ਸਮਾਂ ਕਰੀਬ 12 ਵਜੇ ਰੱਖਿਆ ਗਿਆ ਹੈ।



