ਲੰਡਨ ‘ਚ ਪੰਜਾਬੀ ਲੜਕੀ ਨੂੰ ਘਰਵਾਲੇ ਨੇ ਦਿੱਤੀ ਖੌਫ਼ਨਾਕ ਸਜ਼ਾ, ਭੁੱਬਾਂ ਮਾਰ ਰੋ ਰਿਹਾ ਪਰਿਵਾਰ

by jaskamal

ਪੱਤਰ ਪ੍ਰੇਰਕ : ਲੰਡਨ 'ਚ ਪਤੀ ਵਲੋਂ ਪਤਨੀ ਨੂੰ ਚਾਕੂ ਮਾਰ ਕੇ ਮੌਤ ਦੇ ਘਾਟ ਉਤਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਮਾਤਾ ਮਧੂ ਬਾਲਾ ਪਤਨੀ ਸਵ. ਕਾਦੀਆਂ ਨੇੜਲੇ ਪਿੰਡ ਜੋਗੀ ਚੀਮਾ ਦੇ ਵਸਨੀਕ ਤ੍ਰਿਲੋਕ ਚੰਦ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮੇਰੀ 19 ਸਾਲਾ ਲੜਕੀ ਮਹਿਕ ਸ਼ਰਮਾ ਦਾ ਵਿਆਹ 24 ਜੂਨ 2022 ਨੂੰ ਸਾਹਿਲ ਸ਼ਰਮਾ ਪੁੱਤਰ ਲਲਿਤ ਕੁਮਾਰ ਵਾਸੀ ਨਿਊ ਸੰਤ ਨਗਰ ਗੁਰਦਾਸਪੁਰ ਨਾਲ ਹੋਇਆ ਸੀ ਅਤੇ ਉਹ 20 ਨਵੰਬਰ 2022 ਲੰਡਨ ਚਲੀ ਗਈ ਸੀ। ਬਾਅਦ ਵਿੱਚ ਉਨ੍ਹਾਂ ਦਾ ਜਵਾਈ ਵੀ ਸਪਾਊਸ ਵੀਜ਼ੇ ’ਤੇ ਆਪਣੀ ਧੀ ਕੋਲ ਚਲਾ ਗਿਆ।

ਮਧੂ ਬਾਲਾ ਨੇ ਅੱਗੇ ਖੁਲਾਸਾ ਕੀਤਾ ਕਿ ਉਸਦੀ ਧੀ ਨੇ ਆਪਣੇ ਸਟੱਡੀ ਵੀਜ਼ੇ ਨੂੰ ਵਰਕ ਪਰਮਿਟ ਵਿੱਚ ਬਦਲ ਦਿੱਤਾ ਸੀ ਅਤੇ ਉਹ ਫੈਬੂਲਸ ਹੋਮ ਕੇਅਰ ਲਿਮਟਿਡ ਵਿੱਚ ਕੇਅਰਟੇਕਰ ਵਜੋਂ ਕੰਮ ਕਰ ਰਹੀ ਸੀ। ਲੰਡਨ ਜਾ ਕੇ ਉਹ ਅਕਸਰ ਉਸ ਦੀ ਧੀ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਸੀ। ਪਿਛਲੇ ਦੋ ਦਿਨਾਂ ਤੋਂ ਆਪਣੀ ਬੇਟੀ ਨੂੰ ਫੋਨ ਕਰ ਰਿਹਾ ਸੀ ਪਰ ਉਸ ਨਾਲ ਸੰਪਰਕ ਨਹੀਂ ਹੋ ਰਿਹਾ ਸੀ, ਜਿਸ ਤੋਂ ਬਾਅਦ ਉਸ ਨੂੰ ਲੰਡਨ ਤੋਂ ਫੋਨ ਆਇਆ ਕਿ ਉਸ ਦੀ ਬੇਟੀ ਦਾ ਉਨ੍ਹਾਂ ਦੇ ਜਵਾਈ ਨੇ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।

ਪੀੜਤ ਲੜਕੀ ਦੀ ਮਾਂ ਨੇ ਕੇਂਦਰ ਸਰਕਾਰ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਸ ਦੀ ਧੀ ਮਹਿਕ ਸ਼ਰਮਾ ਦੀ ਲਾਸ਼ ਭਾਰਤ ਲਿਆਉਣ ਲਈ ਪ੍ਰਬੰਧ ਕੀਤੇ ਜਾਣ। ਦੂਜੇ ਪਾਸੇ ਐੱਸਐੱਸਪੀ ਬਟਾਲਾ ਮੈਡਮ ਅਸ਼ਵਨੀ ਗੋਟਿਆਲ ਨੇ ਪਰਿਵਾਰ ਦੀ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ ਹੈ।

More News

NRI Post
..
NRI Post
..
NRI Post
..