ਸਰਕਾਰ ਨੂੰ 25 ਕਰੋੜ ਦੇ GST ਦਾ ਵਿੱਤੀ ਨੁਕਸਾਨ ਪਹੁੰਚਾਉਣ ਵਾਲਾ ਵਿਜੀਲੈਂਸ ਵੱਲੋਂ ਕਾਬੂ

by jaskamal

ਪੱਤਰ ਪ੍ਰੇਰਕ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਜਾਅਲੀ ਫਰਮਾਂ ਦੇ ਜਾਅਲੀ ਬਿੱਲਾਂ ਰਾਹੀਂ ਸਰਕਾਰ ਨੂੰ ਕਰੀਬ 25 ਕਰੋੜ ਰੁਪਏ ਦੇ ਜੀ.ਐਸ.ਟੀ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ੀ ਸੈਮੀ ਧੀਮਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜੋ ਪੰਜ ਸਾਲ ਤੋਂ ਆਪਣੀ ਗ੍ਰਿਫਤਾਰੀ ਤੋਂ ਡਰਦਾ ਹੋਇਆ ਫਰਾਰ ਸੀ। 

ਦੱਸਿਆ ਜਾ ਰਿਹਾ ਹੈ ਕਿ ਉਕਤ ਮੁਕੱਦਮੇ ਦੇ ਦੋਸ਼ੀ ਸੈਮੀ ਧੀਮਾਨ ਵਾਸੀ ਮੰਡੀ ਗੋਬਿੰਦਗੜ੍ਹ ਅਤੇ ਹੋਰ ਦੋਸ਼ੀਆਂ ਵੱਲੋਂ ਆਪਸੀ ਮਿਲੀਭੁਗਤ ਕਰਕੇ ਜਾਅਲੀ ਫਰਮਾਂ ਤੇ ਜਾਅਲੀ ਬਿੱਲ ਤਿਆਰ ਕਰ ਕੇ ਅੱਗੇ ਇਹ ਜਾਅਲੀ ਬਿੱਲ ਮੰਡੀ ਗੋਬਿੰਦਗੜ੍ਹ ਅਤੇ ਲੁਧਿਆਣਾ ਦੀਆਂ ਫਰਮਾਂ ਨੂੰ ਵੇਚ ਕੇ ਜੀ.ਐਸ.ਟੀ ਚੋਰੀ ਕੀਤਾ ਜਾਂਦਾ ਸੀ। ਇਸ ਤਰ੍ਹਾਂ ਦੋਸ਼ੀਆਂ ਨੇ ਸਰਕਾਰ ਨੂੰ ਕਰੀਬ 25 ਕਰੋੜ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਇਆ ਹੈ।

ਸੈਮੀ ਧੀਮਾਨ ਕਾਫੀ ਲੰਮੇ ਸਮੇਂ ਤੋਂ ਆਪਣੀ ਗ੍ਰਿਫਤਾਰੀ ਤੋਂ ਡਰਦਾ ਹੋਇਆ ਫਰਾਰ ਸੀ, ਜਿਸਨੂੰ ਇੰਸਪੈਕਟਰ ਸੁਖਜਿੰਦਰ ਸਿੰਘ ਵਿਜੀਲੈਂਸ ਬਿਊਰੋ, ਉੱਡਣ ਦਸਤਾ-1, ਪੰਜਾਬ, ਮੋਹਾਲੀ ਵੱਲੋਂ ਰੇਡ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ। ਦੋਸ਼ੀ ਸੈਮੀ ਧੀਮਾਨ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਰਿਮਾਂਡ ਪੁਲਿਸ ਹਾਸਿਲ ਕੀਤਾ ਗਿਆ। ਇਸ ਮੁਕੱਦਮਾ ਦੇ ਬਾਕੀ ਭਗੌੜੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਭਾਲ ਕੀਤੀ ਜਾ ਰਹੀ ਹੈ।

More News

NRI Post
..
NRI Post
..
NRI Post
..