ਪੱਤਰ ਪ੍ਰੇਰਕ : ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੀਵਾਲੀ 'ਤੇ ਪੰਜਾਬੀਆਂ ਨੂੰ ਵੱਡਾ ਤੋਹਫਾ ਦੇਣ ਜਾ ਰਹੀ ਹੈ। ਮੁੱਖ ਮੰਤਰੀ ਮਾਨ ਭਲਕੇ ਵੱਖ-ਵੱਖ ਵਿਭਾਗਾਂ ਦੇ 596 ਲੜਕੇ-ਲੜਕੀਆਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਵੰਡਣਗੇ।
ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਕੱਲ੍ਹ 10 ਨਵੰਬਰ, 2023 ਦਿਨ ਸ਼ੁੱਕਰਵਾਰ ਨੂੰ ਵੱਖ-ਵੱਖ ਵਿਭਾਗਾਂ ਦੇ 596 ਲੜਕੇ-ਲੜਕੀਆਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਵੰਡੇ ਜਾਣਗੇ।ਉਨ੍ਹਾਂ ਅੱਗੇ ਲਿਖਿਆ ਕਿ ਆਉਣ ਵਾਲੇ ਦਿਨਾਂ ਵਿੱਚ ਹਜ਼ਾਰਾਂ ਪੰਜਾਬੀਆਂ ਦੇ ਬੂਹੇ 'ਤੇ ਹੋਣਗੀਆਂ ਨੌਕਰੀਆਂ। ਦਸਤਕ ਦੇਣ ਲਈ ਤਿਆਰ। ਮੁੱਖ ਮੰਤਰੀ ਨੇ ਲਿਖਿਆ ਕਿ ਪੰਜਾਬੀਆਂ ਨੂੰ ਨੌਕਰੀਆਂ ਵੰਡਣਾ ਕੋਈ ਅਹਿਸਾਨ ਨਹੀਂ ਸਗੋਂ ਸਾਡਾ ਫਰਜ਼ ਹੈ।


