ਰੋਡ ‘ਤੇ ਇਕ ਟਰੈਕਟਰ ਟਰਾਲੀ ‘ਚ ਲੱਗੀ ਭਿਆਨਕ ਅੱਗ, ਬਾਜ਼ਾਰ ‘ਚ ਮਚੀ ਹਫੜਾ-ਦਫੜੀ

by jaskamal

ਪੱਤਰ ਪ੍ਰੇਰਕ : ਮੋਗਾ ਰੋਡ 'ਤੇ ਤੂੜੀ ਦੀਆਂ ਗੱਠਾ ਨਾਲ ਭਰੀ ਟਰਾਲੀ ਨੂੰ ਅੱਗ ਲੱਗਣ ਕਾਰਨ ਟਰੈਕਟਰ ਮਾਲਕ ਦਾ ਭਾਰੀ ਨੁਕਸਾਨ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਬੀਤੀ ਸ਼ਾਮ 4 ਵਜੇ ਦੇ ਕਰੀਬ ਮੋਗਾ ਰੋਡ 'ਤੇ ਬਰਾੜ ਦਫਤਰ ਨੇੜੇ ਤੂੜੀ ਦੀਆਂ ਗੱਠਾਂ ਨਾਲ ਭਰੀ ਇਕ ਟਰਾਲੀ ਨੂੰ ਅਚਾਨਕ ਉੱਪਰੋਂ ਬਿਜਲੀ ਦੀਆਂ ਤਾਰਾਂ 'ਚੋਂ ਸਪਾਰਕਿੰਗ ਹੋਣ ਕਾਰਨ ਅੱਗ ਲੱਗ ਗਈ ਅਤੇ ਚਾਰੇ ਪਾਸੇ ਧੂੰਆਂ ਹੀ ਧੂੰਆਂ ਹੋ ਗਿਆ। ਬਾਜ਼ਾਰ ਵਿੱਚ ਹਫੜਾ-ਦਫੜੀ ਮੱਚ ਗਈ।

ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਅਤੇ ਲੋਕਾਂ ਵਿੱਚ ਰੌਲਾ ਪੈ ਗਿਆ ਅਤੇ ਆਲੇ-ਦੁਆਲੇ ਦੇ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਕਰ ਦਿੱਤੀਆਂ। ਲੋਕਾਂ ਨੇ ਅੱਗ ਬੁਝਾਉਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਅੱਗ ਬੁਝਾਈ ਨਹੀਂ ਜਾ ਸਕੀ। ਇਸ ਘਟਨਾ ਦਾ ਪਤਾ ਲੱਗਣ ’ਤੇ ਥਾਣਾ ਮੁਖੀ ਜਸਵਿੰਦਰ ਸਿੰਘ ਨੇ ਅੱਗ ਬੁਝਾਉਣ ਲਈ ਮੋਗਾ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨਾਲ ਪੁਲੀਸ ਪਾਰਟੀ ਪੁੱਜੀ। ਖ਼ਬਰ ਲਿਖੇ ਜਾਣ ਤੱਕ ਫਾਇਰ ਬ੍ਰਿਗੇਡ ਦੀਆਂ ਪੰਜ ਗੱਡੀਆਂ ਅੱਗ ਬੁਝਾਉਣ ਵਿੱਚ ਜੁਟੀਆਂ ਹੋਈਆਂ ਸਨ। ਗੱਡੀਆਂ 'ਚੋਂ ਪਾਣੀ ਕੱਢਣ ਦੇ ਬਾਵਜੂਦ ਵੀ ਅਜੇ ਤੱਕ ਅੱਗ 'ਤੇ ਕਾਬੂ ਨਹੀਂ ਪਾਇਆ ਜਾ ਸਕਿਆ ਹੈ।

More News

NRI Post
..
NRI Post
..
NRI Post
..