ਪੱਤਰ ਪ੍ਰੇਰਕ : ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ 'ਚ ਅੱਜ ਇਕ ਵਾਰ ਫਿਰ ਅੱਤਵਾਦੀਆਂ ਨਾਲ ਫੌਜ ਦਾ ਮੁਕਾਬਲਾ ਹੋਇਆ। ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ 'ਚ ਬੁੱਧਵਾਰ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ 'ਚ ਦੋ ਜਵਾਨ ਸ਼ਹੀਦ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ।
ਪੁਲਸ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਮੌਕੇ 'ਤੇ ਦੋ ਅੱਤਵਾਦੀਆਂ ਨੂੰ ਘੇਰ ਲਿਆ ਹੈ। ਉਨ੍ਹਾਂ ਦੱਸਿਆ ਕਿ ਧਰਮਸਾਲ ਦੇ ਬਾਜੀਮਲ ਇਲਾਕੇ 'ਚ ਫੌਜ ਅਤੇ ਜੰਮੂ-ਕਸ਼ਮੀਰ ਪੁਲਿਸ ਦੀ ਸਾਂਝੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਨਾਲ ਮੁਕਾਬਲਾ ਸ਼ੁਰੂ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਮੁਕਾਬਲੇ 'ਚ ਇਕ ਅਧਿਕਾਰੀ ਅਤੇ ਇਕ ਸਿਪਾਹੀ ਦੀ ਮੌਤ ਹੋ ਗਈ ਅਤੇ ਇਕ ਹੋਰ ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਿਆ। ਉਨ੍ਹਾਂ ਦੱਸਿਆ ਕਿ ਜ਼ਖਮੀ ਸਿਪਾਹੀ ਨੂੰ ਹਸਪਤਾਲ ਲਿਜਾਇਆ ਗਿਆ ਹੈ।
ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ਨੇ ਬੁੱਧਵਾਰ ਨੂੰ ਧਰਮਸਾਲ ਦੇ ਬਾਜੀਮਲ ਇਲਾਕੇ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ 'ਤੇ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਅੱਤਵਾਦੀਆਂ ਨੇ ਉਨ੍ਹਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਇੱਥੇ ਦੋ ਅੱਤਵਾਦੀ ਲੁਕੇ ਹੋਏ ਹਨ। ਪਿਛਲੇ ਚਾਰ ਦਿਨਾਂ ਵਿੱਚ ਇਹ ਦੂਜਾ ਮੁਕਾਬਲਾ ਹੈ। ਇਸ ਤੋਂ ਪਹਿਲਾਂ 18 ਨਵੰਬਰ ਨੂੰ ਹੋਏ ਮੁਕਾਬਲੇ 'ਚ 6 ਅੱਤਵਾਦੀ ਮਾਰੇ ਗਏ ਸਨ।



