ਪੱਤਰ ਪ੍ਰੇਰਕ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਲਤਾਨਪੁਰ ਲੋਧੀ 'ਚ ਪੁਲਿਸ ਅਤੇ ਨਿਹੰਗ ਸਿੰਘਾਂ ਵਿਚਾਲੇ ਹੋਈ ਗੋਲੀਬਾਰੀ 'ਚ ਸ਼ਹੀਦ ਹੋਏ ਹੋਮਗਾਰਡ ਜਸਪਾਲ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਹੋਮਗਾਰਡ ਜਸਪਾਲ ਸਿੰਘ ਦੀ ਬਹਾਦਰੀ ਨੂੰ ਸਲਾਮ ਕਰਦੇ ਹਨ।

ਇਸ ਸਬੰਧੀ ਇੱਕ ਟਵੀਟ ਸਾਂਝਾ ਕਰਦਿਆਂ ਸੀ.ਐਮ. ਮਾਨ ਨੇ ਲਿਖਿਆ, "ਸੁਲਤਾਨਪੁਰ ਲੋਧੀ ਵਿੱਚ ਵਾਪਰੀ ਘਟਨਾ ਦੌਰਾਨ ਪੰਜਾਬ ਪੁਲਿਸ ਦੇ ਹੋਮਗਾਰਡ ਜਸਪਾਲ ਸਿੰਘ ਜੀ ਦੀ ਮੌਤ ਹੋ ਗਈ… ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨਾਲ ਹਮਦਰਦੀ… ਪਰਿਵਾਰ ਨੂੰ ਸਰਕਾਰ ਵੱਲੋਂ ਸਹਾਇਤਾ ਵਜੋਂ 1 ਕਰੋੜ ਰੁਪਏ ਦਿੱਤੇ ਜਾਣਗੇ ਬਾਕੀ 1 ਕਰੋੜ ਰੁਪਏ HDFC ਵੱਲੋਂ ਬੀਮੇ ਤਹਿਤ ਦਿੱਤੇ ਜਾਣਗੇ… ਸਰਕਾਰ ਭਵਿੱਖ ਵਿੱਚ ਪਰਿਵਾਰ ਦੀ ਹਰ ਤਰ੍ਹਾਂ ਨਾਲ ਮਦਦ ਕਰਨ ਲਈ ਵਚਨਬੱਧ ਹੈ… ਜਸਪਾਲ ਸਿੰਘ ਦੀ ਬਹਾਦਰੀ ਨੂੰ ਮੇਰੇ ਦਿਲੋਂ ਸਲਾਮ…''।



