ਪੱਤਰ ਪ੍ਰੇਰਕ : ਪੰਜਾਬ ਸਰਕਾਰ ਨੇ ਅੱਜ ਪੰਜਾਬ ਦੇ ਗੁਰਦਾਸਪੁਰ ਵਿੱਚ ਨਵਾਂ ਬੱਸ ਸਟੈਂਡ ਖੋਲ੍ਹ ਕੇ ਪੰਜਾਬ ਨੂੰ ਇੱਕ ਨਵਾਂ ਤੋਹਫਾ ਦਿੱਤਾ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੁੱਖ ਤੌਰ 'ਤੇ ਗੁਰਦਾਸਪੁਰ ਪੁੱਜੇ ਹੋਏ ਹਨ। ਇਸ ਮੌਕੇ ਪੰਜਾਬ ਦੇ ਕਈ ਹੋਰ ਮੰਤਰੀ ਵੀ ਮੌਜੂਦ ਹਨ। ਗੁਰਦਾਸਪੁਰ ਵਿੱਚ ਬਣੇ ਇਸ ਨਵੇਂ ਬੱਸ ਅੱਡੇ ਦਾ ਨਾਂ ਪੰਜਾਬ ਦੇ ਇਤਿਹਾਸਕ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਂ ’ਤੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜੀ ਬੱਸ ਟਰਮੀਨਲ ਰੱਖਿਆ ਗਿਆ ਹੈ। ਅੱਜ ਇਸ ਉਦਘਾਟਨੀ ਸਮਾਰੋਹ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਦਘਾਟਨੀ ਪੱਥਰ ਤੋਂ ਪਰਦਾ ਹਟਾ ਕੇ ਇਸ ਨਵੇਂ ਬੱਸ ਸਟੈਂਡ ਦਾ ਉਦਘਾਟਨ ਕੀਤਾ।
ਸੀ.ਐਮ. ਭਗਵੰਤ ਮਾਨ ਅਤੇ ਸੀ.ਐਮ. ਅਰਵਿੰਦ ਕੇਜਰੀਵਾਲ ਨੇ ਇਸ ਨਵੇਂ ਬੱਸ ਸਟੈਂਡ ਤੋਂ ਪਹਿਲੀ ਬੱਸ ਨੂੰ ਹਰੀ ਝੰਡੀ ਦੇ ਕੇ ਗੁਰਦਾਸਪੁਰ ਤੋਂ ਜਲੰਧਰ ਲਈ ਰਵਾਨਾ ਕੀਤਾ। ਤੁਹਾਨੂੰ ਦੱਸ ਦੇਈਏ ਕਿ ਇਹ ਬੱਸ ਸਟੈਂਡ 14.92 ਕਰੋੜ ਰੁਪਏ ਦੀ ਲਾਗਤ ਨਾਲ 6 ਏਕੜ ਦੇ ਖੇਤਰ ਵਿੱਚ ਬਣਾਇਆ ਗਿਆ ਹੈ। ਇਸ ਸ਼ੁਭ ਮੌਕੇ 'ਤੇ ਸੀ.ਐਮ. ਮਾਨ ਨੇ ਗੁਰਦਾਸਪੁਰ ਵਾਸੀਆਂ ਨੂੰ ਵਧਾਈ ਦਿੱਤੀ ਹੈ।



