ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਲਈ ਅਹਿਮ ਖਬਰ, ਪ੍ਰੀਖਿਆ ਦਾ ਸਮਾਂ ਜਾਰੀ

by jaskamal

ਪੱਤਰ ਪ੍ਰੇਰਕ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸੈਸ਼ਨ 2023-24 ਲਈ ਪੰਜਾਬੀ ਵਾਧੂ ਵਿਸ਼ੇ ਦੀ ਚੌਥੀ ਤਿਮਾਹੀ ਦੀ ਪ੍ਰੀਖਿਆ ਲਈ 30 ਅਤੇ 31 ਜਨਵਰੀ ਦੀ ਤਰੀਕ ਤੈਅ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ 10ਵੀਂ ਜਮਾਤ ਦੀ ਪ੍ਰੀਖਿਆ ਸ਼ਾਖਾ ਦੀ ਉਪ ਸਕੱਤਰ ਡਾ. ਗੁਰਮੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਪ੍ਰੀਖਿਆਵਾਂ ਨਾਲ ਸਬੰਧਤ ਪ੍ਰੀਖਿਆ ਫਾਰਮ 1 ਜਨਵਰੀ ਤੋਂ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in 'ਤੇ ਉਪਲਬਧ ਹੋਣਗੇ। ਉਨ੍ਹਾਂ ਦੱਸਿਆ ਕਿ ਆਨਲਾਈਨ ਪ੍ਰੀਖਿਆ ਫਾਰਮ ਹਰ ਹਾਲਤ ਵਿੱਚ ਭਰ ਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸਿੰਗਲ ਵਿੰਡੋ ਸ਼ਾਖਾ ਮੁਹਾਲੀ ਵਿਖੇ 18 ਜਨਵਰੀ ਤੱਕ ਜਮ੍ਹਾਂ ਕਰਵਾਉਣੇ ਹੋਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੀਆਂ ਪ੍ਰੀਖਿਆਵਾਂ ਦੇ ਰੋਲ ਨੰਬਰ 25 ਜਨਵਰੀ ਤੋਂ ਸਿੱਖਿਆ ਬੋਰਡ ਦੀ ਵੈੱਬਸਾਈਟ 'ਤੇ ਉਪਲਬਧ ਹੋਣਗੇ।

ਡਾ. ਗੁਰਮੀਤ ਕੌਰ ਨੇ ਕਿਹਾ ਕਿ ਪ੍ਰੀਖਿਆ ਫਾਰਮ ਜਮ੍ਹਾਂ ਕਰਵਾਉਣ ਸਮੇਂ ਸਬੰਧਤ ਉਮੀਦਵਾਰ ਆਪਣੇ ਅਸਲ 10ਵੀਂ ਪਾਸ ਸਰਟੀਫਿਕੇਟ, ਫੋਟੋ ਸ਼ਨਾਖਤੀ ਕਾਰਡ ਅਤੇ ਤਸਦੀਕਸ਼ੁਦਾ ਫੋਟੋ ਕਾਪੀਆਂ ਨਾਲ ਸਿੱਖਿਆ ਬੋਰਡ ਵਿਖੇ ਆਉਣ। ਉਨ੍ਹਾਂ ਦੱਸਿਆ ਕਿ ਪ੍ਰੀਖਿਆ ਫਾਰਮ ਦੀ ਤਸਦੀਕਸ਼ੁਦਾ ਹਾਰਡ ਕਾਪੀ, 10ਵੀਂ ਪਾਸ ਸਰਟੀਫਿਕੇਟ ਦੀ ਤਸਦੀਕਸ਼ੁਦਾ ਕਾਪੀ ਅਤੇ ਆਧਾਰ ਕਾਰਡ ਸਮੇਤ ਸਿੱਖਿਆ ਬੋਰਡ ਮੁਹਾਲੀ ਦੇ ਮੁੱਖ ਦਫ਼ਤਰ ਵਿਖੇ ਨਿਰਧਾਰਤ ਮਿਤੀ ਤੱਕ ਜਮ੍ਹਾਂ ਕਰਵਾਉਣਾ ਲਾਜ਼ਮੀ ਹੋਵੇਗਾ। ਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਸਬੰਧਤ ਉਮੀਦਵਾਰ ਦਾ ਰੋਲ ਨੰਬਰ ਜਾਰੀ ਨਹੀਂ ਕੀਤਾ ਜਾਵੇਗਾ। ਜਿਸ ਦੀ ਸਾਰੀ ਜਿੰਮੇਵਾਰੀ ਸਬੰਧਤ ਉਮੀਦਵਾਰ ਦੀ ਹੋਵੇਗੀ। ਉਨ੍ਹਾਂ ਦੱਸਿਆ ਕਿ ਪ੍ਰੀਖਿਆ ਸਬੰਧੀ ਵਧੇਰੇ ਜਾਣਕਾਰੀ ਸਿੱਖਿਆ ਬੋਰਡ ਦੀ ਵੈੱਬਸਾਈਟ 'ਤੇ ਉਪਲਬਧ ਕਰਵਾਈ ਗਈ ਹੈ।

More News

NRI Post
..
NRI Post
..
NRI Post
..