ਗੈਂਗਸਟਰ ਗੋਲਡੀ ਬਰਾੜ ਐਲਾਨਿਆ ਅੱਤਵਾਦੀ, ਯੂਏਪੀਏ ਐਕਟ ਤਹਿਤ ਹੋਈ ਕਾਰਵਾਈ

by jaskamal

ਪੱਤਰ ਪ੍ਰੇਰਕ : ਗੈਂਗਸਟਰ ਗੋਲਡੀ ਬਰਾੜ ਨੂੰ ਭਾਰਤ ਸਰਕਾਰ ਨੇ ਅੱਤਵਾਦੀ ਐਲਾਨਿਆ ਗਿਆ ਹੈ। ਸਰਕਾਰ ਨੇ ਗੋਲਡੀ ਬਰਾੜ ਨੂੰ ਯੂ.ਏ.ਪੀ.ਏ. ਤਹਿਤ ਅੱਤਵਾਦੀ ਐਲਾਨਿਆ ਹੈ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਗੋਲਡੀ ਬਰਾੜ ਪਾਬੰਦੀਸ਼ੁਦਾ ਖਾਲਿਸਤਾਨੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜਿਆ ਹੋਇਆ ਹੈ।

ਤੁਹਾਨੂੰ ਦੱਸ ਦੇਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਗੋਲਡੀ ਬਰਾੜ ਦਾ ਨਾਂ ਸਾਹਮਣੇ ਆਇਆ ਸੀ। ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੇ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਸੀ। ਇਸ ਸਨਸਨੀਖੇਜ਼ ਕਤਲ ਪਿੱਛੇ ਬਿਸ਼ਨੋਈ ਗੈਂਗ ਦਾ ਨਾਂ ਲਿਆ ਗਿਆ ਸੀ। ਬਦਨਾਮ ਗੈਂਗਸਟਰ ਗੋਲਡੀ ਬਰਾੜ ਨੇ ਕਬੂਲ ਕੀਤਾ ਕਿ ਮੂਸੇਵਾਲਾ ਦਾ ਕਤਲ ਉਸ ਨੇ ਕਰਵਾਇਆ ਸੀ। ਗੋਲਡੀ ਬਰਾੜ ਨੇ ਮੂਸੇਵਾਲਾ ਨੂੰ ਗੋਲੀ ਮਾਰਨ ਦਾ ਕਾਰਨ ਵੀ ਦੱਸਿਆ ਸੀ।

ਜ਼ਿਕਰਯੋਗ ਹੈ ਕਿ ਗੋਲਡੀ ਬਰਾੜ ਕੈਨੇਡਾ 'ਚ ਰਹਿ ਕੇ ਭਾਰਤ 'ਚ ਆਪਣਾ ਗੈਂਗ ਚਲਾਉਂਦਾ ਹੈ।

More News

NRI Post
..
NRI Post
..
NRI Post
..