ਹੁਸ਼ਿਆਰਪੁਰ : ਪੁਲਿਸ ਵੱਲੋਂ ਧੋਖਾਧੜੀ ਦੇ ਮਾਮਲੇ ‘ਚ 5 ਸਾਲਾਂ ਤੋਂ ਭਗੌੜਾ ਮੁਲਜ਼ਮ ਕਾਬੂ

by jagjeetkaur

ਹੁਸ਼ਿਆਰਪੁਰ ਪੁਲਿਸ ਦੀ ਸਪੈਸ਼ਲ ਬ੍ਰਾਂਚ ਟੀਮ ਨੇ ਧੋਖਾਧੜੀ ਦੇ ਮਾਮਲੇ ‘ਚ 5 ਸਾਲਾਂ ਤੋਂ ਭਗੌੜੇ ਮੁਲਜ਼ਮ ਨੂੰ ਕਾਬੂ ਕੀਤਾ ਹੈ। ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਵਰਿੰਦਰ ਸਿੰਘ ਵਾਸੀ ਪਿੰਡ ਖੁਣ-ਖੁਣ ਕਲਾਂ ਵਜੋਂ ਹੋਈ ਹੈ। ਦੱਸ ਦਈਏ ਕਿ ਉਕਤ ਭਗੌੜੇ ਮੁਲਜ਼ਮ ਨੂੰ ਟਾਂਡਾ ਪੁਲਿਸ ਨੇ 2019 ਵਿੱਚ ਇੱਕ ਧੋਖਾਧੜੀ ਦੇ ਕੇਸ ਵਿੱਚ ਨਾਮਜ਼ਦ ਕੀਤਾ ਸੀ ਅਤੇ ਉਦੋਂ ਤੋਂ ਹੀ ਮੁਲਜ਼ਮ ਵਰਿੰਦਰ ਸਿੰਘ ਫਰਾਰ ਸੀ।

ਜ਼ਮਾਨਤ ਮਿਲਣ ਤੋਂ ਬਾਅਦ ਜਦੋਂ ਵਰਿੰਦਰ ਸਿੰਘ ਦੁਬਾਰਾ ਪੇਸ਼ ਨਹੀਂ ਹੋਇਆ ਤਾਂ ਹੁਸ਼ਿਆਰਪੁਰ ਦੀ ਦਸੂਹਾ ਅਦਾਲਤ ਦੀ ਜੱਜ ਨੀਲਮ ਨੇ 19 ਸਤੰਬਰ 2023 ਨੂੰ ਵਰਿੰਦਰ ਸਿੰਘ ਨੂੰ ਭਗੌੜਾ ਕਰਾਰ ਦੇ ਦਿੱਤਾ। ਸਪੈਸ਼ਲ ਟੀਮ ਦੇ ਮੁਲਾਜ਼ਮਾਂ SI ਅਮਰਜੀਤ ਸਿੰਘ, ASI ਕੁਲਦੀਪ ਸਿੰਘ, ASI ਜਸਪਾਲ ਸਿੰਘ ਨੇ ਉਸਨੂੰ ਕਾਬੂ ਕਰਕੇ ਟਾਂਡਾ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ।

More News

NRI Post
..
NRI Post
..
NRI Post
..