ਖੰਨਾ ਪੁਲਿਸ ਨੇ ਕੀਤਾ ਅੰਤਰਰਾਜੀ ਨਸ਼ਾ ਤਸਕਰ ਗਿਰੋਹ ਦਾ ਪਰਦਾਫਾਸ਼, ਪੰਜ ਕੁਇੰਟਲ ਭੁੱਕੀ ਸਮੇਤ ਤਿੰਨ ਕਾਬੂ

by jagjeetkaur

ਖੰਨਾ, 23 ਜਨਵਰੀ: ਪੁਲਿਸ ਜ਼ਿਲ੍ਹਾ ਖੰਨਾ ਨੂੰ ਅੱਜ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਅੰਤਰਰਾਜੀ ਨਸ਼ਾ ਤਸਕਰ ਗਿਰੋਹ ਦਾ ਪਰਦਾਫਾਸ਼ ਕਰਕੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਤਿੰਨਾਂ ਦੇ ਖ਼ਿਲਾਫ਼ ਥਾਣਾ ਸਮਰਾਲਾ ਵਿਖੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਪੁਲਿਸ ਜ਼ਿਲ੍ਹਾ ਖੰਨਾ ਦੀ SSP ਅਮਨੀਤ ਕੌਂਡਲ ਨੇ ਦੱਸਿਆ ਕਿ ਬਰਧਾਲਾਂ ਪੁਲਿਸ ਚੌਂਕੀ ਨੇ ਨਾਕਾਬੰਦੀ ਕੀਤੀ ਹੋਈ ਸੀ। ਪੁਲਿਸ ਦਾ ਨਾਕਾ ਦੇਖ ਆਰੋਪੀਆ ਨੇ ਕੰਟੇਨਰ ਨੂੰ ਪਿੱਛੇ ਹੀ ਰੋਕਿਆ ਦਿੱਤਾ।

ਪੁਲਿਸ ਨੂੰ ਸ਼ੱਕ ਹੋਣ ‘ਤੇ ਕੰਟੇਨਰ ਨੂੰ ਕਾਬੂ ਕਰਕੇ ਜਦੋਂ ਉਸਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ 5 ਕੁਇੰਟਲ ਭੁੱਕੀ ਬਰਾਮਦ ਹੋਈ। ਇਹ ਭੁੱਕੀ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚ ਸਪਲਾਈ ਕੀਤੀ ਜਾਣੀ ਸੀ। ਪੁਲਿਸ ਨੇ ਆਰੋਪੀਆਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲੈ ਕੇ ਆਰੋਪੀਆ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

More News

NRI Post
..
NRI Post
..
NRI Post
..