ਪੱਤਰ ਪ੍ਰੇਰਕ : ਆਮ ਆਦਮੀ ਪਾਰਟੀ ਦਾ ਇੱਕ ਹੋਰ ਆਗੂ ਵਿਆਹ ਦੇ ਬੰਧਨ ਵਿੱਚ ਬੱਝ ਗਿਆ ਹੈ। ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਆਗੂ ਹਿੰਮਤ ਸਿੰਘ ਸ਼ੇਰਗਿੱਲ ਨੇ ਕੈਨੇਡਾ ਦੇ ਬਰੈਂਪਟਨ ਵਿੱਚ ਸੁਖਮਨ ਕੌਰ ਨਾਲ ਵਿਆਹ ਕਰਵਾਇਆ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ 'ਤੇ ਦਿੱਤੀ ਹੈ।
ਉਨ੍ਹਾਂ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਪੁੱਜੇ। ਹਿੰਮਤ ਸਿੰਘ ਸ਼ੇਰਗਿੱਲ ਨੇ ਵੀ ਆਪਣੇ ਵਿਆਹ ਦੀ ਫੋਟੋ ਸ਼ੇਅਰ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੋਸਤਾਂ, ਰਿਸ਼ਤੇਦਾਰਾਂ ਅਤੇ ਮੰਤਰੀਆਂ ਦਾ ਵੀ ਧੰਨਵਾਦ ਕੀਤਾ ਹੈ।
ਤੁਹਾਨੂੰ ਦੱਸ ਦੇਈਏ ਕਿ ਚੰਡੀਗੜ੍ਹ ਦੇ ਰਹਿਣ ਵਾਲੇ ਹਿੰਮਤ ਸਿੰਘ ਇੱਕ ਭਾਰਤੀ ਸਿਆਸਤਦਾਨ ਅਤੇ ਵਕੀਲ ਹਨ। ਉਸਨੇ 2014 ਵਿੱਚ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਆਪਣੀ ਪਹਿਲੀ ਚੋਣ ਲੜੀ ਸੀ ਪਰ ਹਾਰ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਮਜੀਠਾ ਤੋਂ 2017 ਦੀ ਵਿਧਾਨ ਸਭਾ ਚੋਣ ਵੀ ਲੜੀ ਸੀ, ਜਿਸ 'ਚ ਵੀ ਉਹ ਸਫਲ ਨਹੀਂ ਹੋਏ ਸਨ। ਉਹ 2014 ਤੋਂ 2017 ਤੱਕ ਆਮ ਆਦਮੀ ਪਾਰਟੀ ਦੇ ਕਾਨੂੰਨੀ ਸੈੱਲ ਦੇ ਮੁਖੀ ਸਨ। ਇਸ ਤੋਂ ਬਾਅਦ ਉਹ ਕਾਨੂੰਨ ਦੀ ਡਿਗਰੀ ਹਾਸਲ ਕਰਨ ਲਈ ਯੂਨਾਈਟਿਡ ਕਿੰਗਡਮ ਚਲੇ ਗਏ ਸਨ।



