ਮੰਤਰੀ ਹਰਜੋਤ ਬੈਂਸ ਦਾ ਵੱਡਾ ਐਕਸ਼ਨ : ਖੰਨਾ ਦਾ ਸਿੱਖਿਆ ਅਫ਼ਸਰ ਕੀਤਾ ਸਸਪੈਂਡ

by jagjeetkaur

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਖੰਨਾ-2 ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ (BPEO) ਅਵਤਾਰ ਸਿੰਘ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਉਸ ਨੂੰ ਮੁਅੱਤਲ ਕਰ ਦਿੱਤਾ ਹੈ। ਬੀਪੀਈਓ ਖ਼ਿਲਾਫ਼ ਸਰੀਰਕ ਸ਼ੋਸ਼ਣ ਦੀਆਂ ਸ਼ਿਕਾਇਤਾਂ ਦੀ ਜਾਂਚ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ। ਮੁਅੱਤਲੀ ਦੌਰਾਨ ਇਸ ਦਾ ਮੁੱਖ ਦਫ਼ਤਰ ਜ਼ਿਲ੍ਹਾ ਸਿੱਖਿਆ ਐਲੀਮੈਂਟਰੀ ਦਫ਼ਤਰ ਪਠਾਨਕੋਟ ਵਿਖੇ ਰੱਖਿਆ ਗਿਆ ਹੈ।

ਬਲਾਕ ਖੰਨਾ-2 ਦੇ ਸਮੂਹ ਸਕੂਲਾਂ ਦੇ ਮੁਖੀਆਂ ਨੇ ਸਾਂਝੀ ਸ਼ਿਕਾਇਤ ਭੇਜੀ ਸੀ, ਜਿਸ ਵਿੱਚ ਬੀਪੀਈਓ ’ਤੇ ਗੰਭੀਰ ਦੋਸ਼ ਲਾਏ ਗਏ। ਇੱਥੋਂ ਤੱਕ ਕਿ ਮਹਿਲਾ ਅਧਿਆਪਕਾਂ ਦੇ ਸਰੀਰਕ ਸ਼ੋਸ਼ਣ ਦੇ ਵੀ ਦੋਸ਼ ਲੱਗੇ ਸਨ। ਸ਼ਿਕਾਇਤ ‘ਚ ਇਹ ਵੀ ਕਿਹਾ ਗਿਆ ਸੀ ਕਿ ਨਵੇਂ ਸਾਲ ‘ਤੇ ਇਕ ਮਹਿਲਾ ਅਧਿਆਪਕ ਨੂੰ ਵ੍ਹਾਟਸਐਪ ‘ਤੇ ਇਤਰਾਜ਼ਯੋਗ ਸੰਦੇਸ਼ ਭੇਜੇ ਗਏ ਸਨ, ਜਿਸ ਦਾ ਸਕਰੀਨ ਸ਼ਾਟ ਵੀ ਵਿਭਾਗ ਨੂੰ ਭੇਜਿਆ ਗਿਆ ਸੀ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਪੱਧਰ ‘ਤੇ ਖੰਨਾ ਬਲਾਕ ਤੋਂ ਫੀਡਬੈਕ ਲਈ ਕੁਝ ਅਧਿਆਪਕਾਂ ਨਾਲ ਗੁਪਤ ਗੱਲ ਕੀਤੀ। ਸਾਰਿਆਂ ਨੇ ਅਵਤਾਰ ਸਿੰਘ ਦੀ ਕਾਰਜਸ਼ੈਲੀ ‘ਤੇ ਸਵਾਲ ਉਠਾਏ ਅਤੇ ਮੰਤਰੀ ਨੂੰ ਸਰੀਰਕ ਸ਼ੋਸ਼ਣ ਬਾਰੇ ਵੀ ਦੱਸਿਆ। ਜਿਸ ਤੋਂ ਬਾਅਦ ਮੰਤਰੀ ਹਰਜੋਤ ਬੈਂਸ ਸਖ਼ਤ ਕਾਰਵਾਈ ਕਰਦਿਆਂ ਬੀਪੀਈਓ ਅਵਤਾਰ ਸਿੰਘ ਨੂੰ ਸਸਪੈਂਡ ਕਰ ਦਿੱਤਾ।

More News

NRI Post
..
NRI Post
..
NRI Post
..