ਅਮਰੀਕੀ ਤੋਂ ਪਰਤੀ NRI ਔਰਤ ਦੀ ਮੌਤ ਦੇ ਮਾਮਲੇ ‘ਚ ਸੱਸ-ਸਹੁਰਾ ਗ੍ਰਿਫ਼ਤਾਰ

by jaskamal

ਪੱਤਰ ਪ੍ਰੇਰਕ : ਸੁਲਤਾਨਪੁਰ ਲੋਧੀ 'ਚ ਅਮਰੀਕੀ ਨਾਗਰਿਕ ਔਰਤ ਦੀ ਮੌਤ ਦੇ ਮਾਮਲੇ 'ਚ ਪੁਲਿਸ ਨੇ ਕਾਰਵਾਈ ਕਰਦਿਆਂ ਮ੍ਰਿਤਕ ਔਰਤ ਦੀ ਸੱਸ,ਸਹੁਰੇ ਅਤੇ ਪਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਦੌਰਾਨ ਪੁਲਿਸ ਨੇ ਸ਼ੱਕ ਦੇ ਅਧਾਰ ਉੱਤੇ ਸੱਸ ਅਤੇ ਸੋਹਰੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਦੇ ਪਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਦੱਸਣਯੋਗ ਹੈ ਕਿ ਮ੍ਰਿਤਕ ਦਾ ਪਤੀ ਫਿਲਹਾਲ ਵਿਦੇਸ਼ ਵਿੱਚ ਹੀ ਹੈ।

19 ਜਨਵਰੀ ਨੂੰ ਔਰਤ ਦੀ ਮੌਤ ਤੋਂ ਬਾਅਦ ਪੁਲਿਸ ਵੱਲੋਂ ਕਾਰਵਾਈ ਨਾ ਕੀਤੇ ਜਾਣ ਤੋਂ ਬਾਅਦ ਮ੍ਰਿਤਕਾ ਦੇ ਪਰਿਵਾਰ ਅਤੇ ਵੱਖ-ਵੱਖ ਧੜਿਆਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਤਹਿਤ ਹੀ ਪੁਲਿਸ ਹਰਕਤ ਵਿੱਚ ਆਈ ਅਤੇ ਹੁਣ ਔਰਤ ਦੇ ਸਹੁਰਿਆਂ ਖਿਲਾਫ ਕਾਰਵਾਈ ਕੀਤੀ ਹੈ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਕਪੂਰਥਲਾ ਦੀ ਸੁਲਤਾਨਪੁਰ ਲੋਧੀ ਸਬ-ਡਵੀਜ਼ਨ ‘ਚ ਲੋਹੜੀ ਤੋਂ ਪਹਿਲਾਂ ਵਿਦੇਸ਼ ਤੋਂ ਆਈ ਅਮਰੀਕੀ ਨਾਗਰਿਕ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ ਸੀ, ਜਿਸ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਮ੍ਰਿਤਕ ਔਰਤ ਦੇ ਪਰਿਵਾਰ ਨੇ ਉਸ ਦੇ ਸਹੁਰਾ ਪਰਿਵਾਰ ਉੱਤੇ ਗੰਭੀਰ ਦੋਸ਼ ਲਗਾਉਂਦੇ ਹੋਏ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਪੋਸਟਮਾਰਟਮ ਤੋਂ ਬਾਅਦ ਆਈ ਰਿਪੋਰਟ ਵਿੱਚ ਵੀ ਪਰਿਵਾਰ ਵੱਲੋਂ ਗੜਬੜ ਕੀਤੀ ਗਈ ਹੈ।

ਮਾਮਲੇ ਸਬੰਧੀ ਕਾਰਵਾਈ ਕਰਦਿਆਂ ਹੁਣ ਪੁਲਿਸ ਵੱਲੋਂ ਪੁਰੀ ਤਰ੍ਹਾਂ ਜਾਂਚ ਅਰੰਭ ਕਰ ਦਿੱਤੀ ਗਈ ਹੈ। ਇਸ ਤਹਿਤ ਫਿਲਹਾਲ ਸੱਸ ਸਹੁਰਾ ਹੀ ਕਾਬੂ ਕੀਤਾ ਗਿਆ ਹੈ।ਜਦਕਿ ਵਿਦੇਸ਼ ਬੈਠੇ ਪਤੀ ਖਿਲਾਫ ਐਕਸ਼ਨ ਦੀ ਤਿਆਰੀ ਹੈ।

More News

NRI Post
..
NRI Post
..
NRI Post
..