ਮੈਰੀਟੋਰੀਅਸ ਸਕੂਲ ‘ਚ 12ਵੀਂ ਦੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ

by jaskamal

ਪੱਤਰ ਪ੍ਰੇਰਕ : ਸੰਗਰੂਰ ਦੇ ਘਾਬਦਾ ਸਥਿਤ ਮੈਰੀਟੋਰੀਅਸ ਸਕੂਲ ਵਿੱਚ 12ਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਸਕੂਲ ਦੇ ਹੋਟਸਲ 'ਚ ਸਨਾਟਾ ਛਾਅ ਗਿਆ। ਇਹ ਘਟਨਾ ਸ਼ਾਮ ਕਰੀਬ 6 ਵਜੇ ਦੀ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਿਕ ਵਿਦਿਆਰਥੀ ਨੇ ਸਕੂਲ ਦੇ ਬਣੇ ਹੋਸਟਲ 'ਚ ਫਾਹਾ ਲੈ ਕੇ ਆਤਮ ਹੱਤਿਆ ਕੀਤੀ ਹੈ। ਇਸ ਘਟਨਾ ਤੋਂ ਬਾਅਦ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ।

ਜਾਣਕਾਰੀ ਅਨੁਸਾਰ ਮ੍ਰਿਤਕ ਲੜਕਾ ਸੰਗਰੂਰ ਜ਼ਿਲ੍ਹੇ ਦੇ ਲਹਿਰਾਗਾਗਾ ਇਲਾਕੇ ਦੇ ਪਿੰਡ ਬਲਰਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਇਸ ਘਟਨਾ ਤੋਂ ਬਾਅਦ ਮੁੜ ਤੋਂ ਵੱਡੇ ਸਵਾਲ ਖੜ੍ਹੇ ਹੋ ਗਏ ਹਨ ਕਿ ਆਖਰ ਇਸ ਵਿਦਿਆਰਥੀ ਵੱਲੋਂ ਇਹ ਕਦਮ ਕਿਉਂ ਚੁੱਕਿਆ ਗਿਆ।

ਦੱਸ ਦਈਏ ਕਿ 2 ਦਸੰਬਰ ਨੂੰ ਇਸੇ ਸਕੂਲ 'ਚ ਜ਼ਹਿਰੀਲਾ ਭੋਜਨ ਖਾਣ ਨਾਲ ਕਈ ਬੱਚਿਆਂ ਦੀ ਸਿਹਤ ਖ਼ਰਾਬ ਹੋ ਗਈ ਸੀ। ਜਿਸ ਤੋਂ ਬਾਅਦ ਵੱਡਾ ਹੰਗਾਮਾ ਵੇਖਣ ਨੂੰ ਮਿਲਿਆ ਸੀ। ਜਿਸ ਤੋਂ ਬਾਅਦ ਲੰਬੀ ਜਾਂਚ ਕੀਤੀ ਗਈ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਵੀ ਦਿੱਤੀਆਂ ਗਈਆਂ।

More News

NRI Post
..
NRI Post
..
NRI Post
..