ਪੱਤਰ ਪ੍ਰੇਰਕ : ਹੁਣੇ ਹੁਣੇ ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਅਕਾਲੀ ਆਗੂ ਬਿਕਰਮ ਮਜੀਠੀਆ ਨੇ ਹੈਰਾਨ ਕਰਨ ਵਾਲਾ ਐਲਾਨ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਜੀਠੀਆ ਨੇ ਸਿਆਸਤ ਛੱਡਣ ਦਾ ਐਲਾਨ ਕਰ ਦਿੱਤਾ ਹੈ। ਮਜੀਠੀਆ ਨੇ ਟਵੀਟ ਕੀਤਾ ਕਿ ਜੇਕਰ ਪੰਜਾਬ ਸਰਕਾਰ ਉਨ੍ਹਾਂ ਦੀਆਂ 5 ਮੰਗਾਂ ਪੂਰੀਆਂ ਕਰਦੀ ਹੈ ਤਾਂ ਉਹ ਰਾਜਨੀਤੀ ਛੱਡ ਦੇਣਗੇ। ਇਨ੍ਹਾਂ ਮੰਗਾਂ ਵਿੱਚ ਸਿੱਖਿਆ ਪ੍ਰਣਾਲੀ, ਸਾਰਿਆਂ ਲਈ ਚੰਗਾ ਇਲਾਜ, ਘੱਟ ਮਹਿੰਗਾਈ, ਹਰ ਨੌਜਵਾਨ ਨੂੰ ਰੁਜ਼ਗਾਰ, ਗਰੀਬਾਂ ਨੂੰ ਮੁਫਤ ਬਿਜਲੀ ਅਤੇ 24 ਘੰਟੇ ਬਿਜਲੀ ਸਪਲਾਈ ਸ਼ਾਮਲ ਹੈ।

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਾਹਮਣੇ ਉਪਰੋਕਤ ਪੰਜ ਮੰਗਾਂ ਰੱਖੀਆਂ ਸਨ।ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਜੇਕਰ ਮੋਦੀ ਸਰਕਾਰ ਪੰਜ ਮੰਗਾਂ ਪੂਰੀਆਂ ਕਰਦੀ ਹੈ ਤਾਂ ਉਹ ਰਾਜਨੀਤੀ ਛੱਡ ਦੇਣਗੇ। . ਇਸ ਕਾਰਨ ਹੁਣ ਬਿਕਰਮ ਮਜੀਠੀਆ ਨੇ ਇਹ ਮੰਗਾਂ ਪੰਜਾਬ ਸਰਕਾਰ ਅੱਗੇ ਰੱਖ ਦਿੱਤੀਆਂ ਹਨ।



