CM ਕੇਜਰੀਵਾਲ ਦਾ ਵੱਡਾ ਐਲਾਨ : ਹੁਣ ਦਿੱਲੀ ਦੀਆਂ ਬੱਸਾਂ ‘ਚ ਮੁਫਤ ‘ਚ ਸਫ਼ਰ ਕਰ ਸਕਣਗੇ Transgenders

by jagjeetkaur

ਦਿੱਲੀ ਸਰਕਾਰ ਨੇ ਅੱਜ ਸੋਮਵਾਰ ਨੂੰ ਦਿੱਲੀ ਦੀਆਂ ਬੱਸਾਂ ‘ਚ ਮੁਫਤ ਯਾਤਰਾ ਨੂੰ ਲੈਕੇ ਵੱਡਾ ਐਲਾਨ ਕੀਤਾ ਹੈ। ਦਿੱਲੀ ‘ਚ ਔਰਤਾਂ ਤੋਂ ਬਾਅਦ ਹੁਣ ਟਰਾਂਸਜੈਂਡਰ ਵੀ ਡੀਟੀਸੀ ਬੱਸਾਂ ‘ਚ ਮੁਫਤ ਸਫਰ ਕਰ ਸਕਣਗੇ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਟਰਾਂਸਜੈਂਡਰ ਭਾਈਚਾਰੇ ਦੇ ਲੋਕਾਂ ਨਾਲ ਵਿਤਕਰਾ ਨਹੀਂ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੂੰ ਵੀ ਬਰਾਬਰ ਦਾ ਹੱਕ ਮਿਲਣਾ ਚਾਹੀਦਾ ਹੈ। ਇਸ ਲਈ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਰਾਂਸਜੈਂਡਰ ਭਾਈਚਾਰੇ ਲਈ ਡੀਟੀਸੀ ਵਿੱਚ ਮੁਫਤ ਯਾਤਰਾ ਦਾ ਐਲਾਨ ਕੀਤਾ ਹੈ। ਟਰਾਂਸਜੈਂਡਰ ਭਾਈਚਾਰਾ ਜਲਦੀ ਹੀ ਇਸ ਸਕੀਮ ਦਾ ਲਾਭ ਲੈ ਸਕੇਗਾ, ਇਸ ਨੂੰ ਕੁਝ ਦਿਨਾਂ ਵਿੱਚ ਕੈਬਨਿਟ ਵੱਲੋਂ ਪਾਸ ਕਰ ਦਿੱਤਾ ਜਾਵੇਗਾ।

CM ਕੇਜਰੀਵਾਲ ਨੇ ਇਸ ਸਕੀਮ ਬਾਰੇ ਦੱਸਦਿਆਂ ਇੱਕ ਵੀਡੀਓ ਵੀ ਸਾਂਝਾ ਕੀਤਾ ਹੈ। ਜਿਸ ਨੂੰ ਪੋਸਟ ਕਰਦੇ ਹੋਏ ਉਨ੍ਹਾਂ ਨੇ ਲਿਖਿਆ- ਸਾਡੇ ਸਮਾਜਿਕ ਮਾਹੌਲ ਵਿੱਚ ਟਰਾਂਸਜੈਂਡਰ ਭਾਈਚਾਰੇ ਨੂੰ ਬਹੁਤ ਅਣਗੌਲਿਆ ਕੀਤਾ ਜਾਂਦਾ ਹੈ। ਅਜਿਹਾ ਨਹੀਂ ਹੋਣਾ ਚਾਹੀਦਾ, ਉਹ ਵੀ ਇਨਸਾਨ ਹਨ ਅਤੇ ਉਨ੍ਹਾਂ ਦੇ ਵੀ ਬਰਾਬਰ ਦੇ ਅਧਿਕਾਰ ਹਨ। ਦਿੱਲੀ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਹੁਣ ਟਰਾਂਸਜੈਂਡਰ ਭਾਈਚਾਰੇ ਲਈ ਵੀ ਦਿੱਲੀ ਬੱਸਾਂ ਵਿੱਚ ਯਾਤਰਾ ਪੂਰੀ ਤਰ੍ਹਾਂ ਮੁਫਤ ਹੋਵੇਗੀ। ਜਲਦੀ ਹੀ ਇਸ ਨੂੰ ਕੈਬਨਿਟ ਵੱਲੋਂ ਪਾਸ ਕਰਕੇ ਲਾਗੂ ਕਰ ਦਿੱਤਾ ਜਾਵੇਗਾ। ਮੈਨੂੰ ਪੂਰੀ ਉਮੀਦ ਹੈ ਕਿ ਕਿੰਨਰ ਭਾਈਚਾਰੇ ਦੇ ਲੋਕਾਂ ਨੂੰ ਇਸ ਫੈਸਲੇ ਦਾ ਬਹੁਤ ਫਾਇਦਾ ਹੋਵੇਗਾ।

More News

NRI Post
..
NRI Post
..
NRI Post
..