ਸ਼ੁਭਕਰਨ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਪੁੱਜੇ ਪ੍ਰਤਾਪ ਬਾਜਵਾ

by jaskamal

ਪੱਤਰ ਪ੍ਰੇਰਕ : ਕਿਸਾਨ ਆਪਣੀਆਂ ਮੰਗਾਂ ਨੂੰ ਲੈਕੇ ਸੰਘਰਸ਼ ਕਰ ਰਹੇ ਹਨ ਅਤੇ ਦਿੱਲੀ ਕੂਚ ਲਈ ਪੰਜਾਬ ਦੇ ਬਾਰਡਰਾਂ 'ਤੇ ਡਟੇ ਹੋਏ ਹਨ। ਇਸ ਦੌਰਾਨ ਹਰਿਆਣਾ ਸਰਕਾਰ ਵਲੋਂ ਕਿਸਾਨਾਂ ਨੂੰ ਰੋਕਣ ਲਈ ਗੋਲੀਆਂ ਤੇ ਹੰਝੂ ਗੈਸ ਦੇ ਗੋਲੇ ਵੀ ਛੱਡੇ ਜਾ ਰਹੇ ਹਨ। ਇਸ ਦੇ ਚੱਲਦਿਆਂ ਬੀਤੇ ਦਿਨੀਂ ਖਨੌਰੀ ਬਾਰਡਰ 'ਤੇ ਬਠਿੰਡਾ ਦੇ ਇੱਕ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਵੀ ਹਰਿਆਣਾ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਤਸ਼ੱਦਦ 'ਚ ਜਾਨ ਗਈ ਹੈ। ਜਿਸ ਦੇ ਚੱਲਦਿਆਂ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਪਹੁੰਚੇ ਹਨ।

ਇਸ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਵੀ ਸਾਧਿਆ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਚਲਾਉਣ ਵਿੱਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਵਿੱਚ ਮੁੱਖ ਮੰਤਰੀ ਬਣਨ ਦੀ ਕਾਬਲੀਅਤ ਨਹੀਂ ਹੈ, ਇਸ ਲਈ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਪ੍ਰਤਾਪ ਸਿੰਘ ਬਾਜਵਾ ਨੇ ਕਿਸਾਨਾਂ 'ਤੇ ਹੋਈ ਇਸ ਕਾਰਵਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧੇ ਤੌਰ 'ਤੇ ਜ਼ਿੰਮੇਵਾਰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਆਖਿਰ ਕਿਸ ਤਰ੍ਹਾਂ ਪੰਜਾਬ ਦੀ ਹੱਦ ਵਿੱਚ ਆ ਕੇ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ 'ਤੇ ਤਸ਼ੱਦਦ ਕੀਤਾ ਗਿਆ।

ਇਸ ਦੇ ਨਾਲ ਹੀ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਬਾਰਡਰ 'ਤੇ ਕਿਸਾਨ ਆਪਣੇ ਹੱਕਾਂ ਲਈ ਲੜ ਰਹੇ ਹਨ ਪਰ ਹਰਿਆਣਾ ਸਰਕਾਰ ਕਿਸਾਨਾਂ 'ਤੇ ਇੰਨਾ ਤਸ਼ੱਦਦ ਕਰ ਰਹੀ ਹੈ ਕਿ ਇਹ ਬਰਦਾਸ਼ਤ ਕਰਨ ਯੋਗ ਨਹੀਂ ਹੈ। ਹੁਣ ਹਾਲਾਤ ਇਹ ਹਨ ਕਿ ਕੇਂਦਰ ਸਰਕਾਰ ਜਦੋਂ ਚਾਹੇ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਗਾ ਸਕਦੀ ਹੈ। ਬਾਜਵਾ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਭਗਵੰਤ ਮਾਨ ਸੱਚਮੁੱਚ ਕਾਰਵਾਈ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਵਿਰੁੱਧ ਧਾਰਾ 302 ਤਹਿਤ ਕੇਸ ਦਰਜ ਕਰਨਾ ਚਾਹੀਦਾ ਹੈ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਦੋਸ਼ੀ ਅਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰਨੀ ਚਾਹੀਦੀ ਹੈ।

More News

NRI Post
..
NRI Post
..
NRI Post
..