ਵੱਡੀ ਖ਼ਬਰ: ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਧਮਕੀ, 2 ਕਰੋੜ ਫਿਰੌਤੀ ਦੀ ਵੀ ਮੰਗ

by jaskamal

ਪੱਤਰ ਪ੍ਰੇਰਕ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਫੋਨ 'ਤੇ ਧਮਕੀਆਂ ਮਿਲਣ ਦੀ ਖਬਰ ਸਾਹਮਣੇ ਆਈ ਹੈ। ਧਮਕੀ ਵਿੱਚ ਚਰਨਜੀਤ ਸਿੰਘ ਚੰਨੀ ਤੋਂ 2 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਹੈ। ਇਹ ਜਾਣਕਾਰੀ ਖੁਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਿੱਤੀ ਹੈ।

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜੋ ਕਿ ਇੱਕ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਆਏ ਸਨ, ਨੇ ਦੱਸਿਆ ਕਿ ਉਨ੍ਹਾਂ ਨੂੰ ਫੋਨ ਆਇਆ ਸੀ। ਫੋਨ 'ਤੇ ਮੌਜੂਦ ਵਿਅਕਤੀ ਨੇ ਕਿਹਾ ਕਿ ਮੈਂ ਤੁਹਾਡੇ ਬਾਰੇ ਭਰਾ ਨਾਲ ਗੱਲ ਕਰਾਂਗਾ, ਤਾਂ ਚੰਨੀ ਨੇ ਕਿਹਾ ਕਿ ਤੁਸੀਂ ਮੈਨੂੰ ਦੱਸੋ ਕੀ ਕੰਮ ਹੈ। ਫਿਰ ਫੋਨ ਕਰਨ ਵਾਲੇ ਨੇ ਮੈਨੂੰ ਕਿਹਾ ਕਿ ਦੋ ਕਰੋੜ ਰੁਪਏ ਦਾ ਇੰਤਜ਼ਾਮ ਕਰੋ, ਸਾਨੂੰ ਤੁਰੰਤ ਇਸ ਦੀ ਜ਼ਰੂਰਤ ਹੈ, ਤਾਂ ਚੰਨੀ ਨੇ ਕਿਹਾ ਕਿ ਤੁਸੀਂ ਗਲਤ ਕਾਲ ਕੀਤੀ ਹੈ, ਮੇਰੇ ਕੋਲ ਦੋ ਕਰੋੜ ਰੁਪਏ ਨਹੀਂ ਹਨ। ਉਨ੍ਹਾਂ ਕਿਹਾ ਕਿ ਫਿਰੌਤੀ ਮੰਗਣ ਵਾਲਿਆਂ ਨੇ ਮੈਨੂੰ ਮੈਸੇਜ ਵੀ ਭੇਜੇ ਹਨ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਸ ਸਬੰਧੀ ਸਾਰੇ ਸਕਰੀਨ ਸ਼ਾਟ ਲੈ ਲਏ ਹਨ। ਡੀਜੀਪੀ ਅਤੇ ਡੀਆਈਜੀ ਨੇ ਅੱਜ ਤੱਕ ਇਸ ਮਾਮਲੇ ਵਿੱਚ ਮੈਨੂੰ ਕੁਝ ਨਹੀਂ ਪੁੱਛਿਆ। ਉਨ੍ਹਾਂ ਕਿਹਾ ਕਿ ਜੇਕਰ ਮੇਰੇ ਵਰਗੇ ਵਿਅਕਤੀ ਨੂੰ ਕੋਈ ਖ਼ਤਰਾ ਹੈ ਤਾਂ ਆਮ ਆਦਮੀ ਦੀ ਹਾਲਤ ਕੀ ਹੋਵੇਗੀ।

More News

NRI Post
..
NRI Post
..
NRI Post
..