ਪੰਜਾਬ ‘ਚ ‘ਆਪ’ ਸਰਕਾਰ ਦੇ ਅੱਜ 2 ਸਾਲ ਪੂਰੇ ਹੋਣ ‘ਤੇ ਮੁੱਖ ਮੰਤਰੀ ਮਾਨ ਨੇ ਪਤਨੀ ਸਮੇਤ ਮੋਹਾਲੀ ਦੇ ਗੁਰਦੁਆਰਾ ਸਾਹਿਬ ਵਿਖੇ ਟੇਕਿਆ ਮੱਥਾ
by jagjeetkaur
ਮੋਹਾਲੀ, 16 ਮਾਰਚ 2024 – ਅੱਜ ਸ਼ਨੀਵਾਰ ਨੂੰ ਪੰਜਾਬ ‘ਚ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਦੋ ਸਾਲ ਪੂਰੇ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਡਾ: ਗੁਰਪ੍ਰੀਤ ਕੌਰ ਵੀ ਮੌਜੂਦ ਹਨ। 2022 ਵਿੱਚ ਅੱਜ ਦੇ ਦਿਨ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਸਰਕਾਰ ਬਣਾਈ ਸੀ।‘ਆਪ’ ਮੁਤਾਬਕ ਦੋ ਸਾਲਾਂ ਦੀ ਸਰਕਾਰ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਕੈਬਨਿਟ ਦਾ ਮੁੱਖ ਧਿਆਨ ਸਿਹਤ ਅਤੇ ਸਿੱਖਿਆ ‘ਤੇ ਰਿਹਾ। ਇਸ ਦੌਰਾਨ ਸੀ.ਐਮ.ਭਗਵੰਤ ਮਾਨ ਨੇ ਨੌਜਵਾਨਾਂ ਨੂੰ 40 ਹਜ਼ਾਰ ਤੋਂ ਵੱਧ ਨੌਕਰੀਆਂ ਦੇਣ ਦੇ ਨਾਲ-ਨਾਲ ਪੰਜਾਬ ਦੀ ਨੌਜਵਾਨੀ ਨੂੰ ਰੋਕਣ ਦੇ ਵਾਅਦੇ ਵੱਲ ਕਦਮ ਪੁੱਟਿਆ ਅਤੇ ਕੋਈ ਹੋਰ ਵੀ ਮਹੱਤਵਪੂਰਨ ਕਾਰਜ ਕੀਤੇ।
More News
Jagjeet Kaur
Jagjeet Kaur