ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਕੈਮਰਿਆਂ ਰਾਹੀਂ ਨਿਗਰਾਨੀ; ਹੋਵੇਗੀ 100 ਫੀਸਦੀ ਵੈਬਕਾਸਟਿੰਗ: ਮੁੱਖ ਚੋਣ ਅਧਿਕਾਰੀ ਸਿਬਿਨ ਸੀ

by jagjeetkaur

ਚੰਡੀਗੜ੍ਹ, 26 ਮਾਰਚ : ਲੋਕ ਸਭਾ ਚੋਣਾਂ 2024 ਵਿੱਚ ਚੋਣ ਪ੍ਰਕਿਰਿਆ ਨੂੰ ਹੋਰ ਕੁਸ਼ਲ ਅਤੇ ਪਾਰਦਰਸ਼ੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਚੋਣ ਦਫ਼ਤਰ ਵੱਲੋਂ ਸੂਬੇ ਦੇ ਸਾਰੇ 24,433 ਪੋਲਿੰਗ ਸਟੇਸ਼ਨਾਂ ’ਤੇ ਵੈਬਕਾਸਟਿੰਗ ਸਮੇਤ ਆਈ.ਟੀ. ਆਧਾਰਤ ਕਈ ਹੋਰ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ।
ਇਨ੍ਹਾਂ ਨਵੀਆਂ ਪਹਿਲਕਦਮੀਆਂ ਵਿੱਚ ਵੋਟਰਾਂ ਦੀ ਸਹੂਲਤ ਲਈ ਕਈ ਮੋਬਾਈਲ ਐਪਸ ਅਤੇ ਵੈੱਬਸਾਈਟਾਂ ਦੀ ਸ਼ੁਰੂਆਤ, ਵੋਟਰਾਂ ਨੂੰ ਫ਼ੋਨ ਰਾਹੀਂ ਚੋਣ ਉਲੰਘਣਾਵਾਂ ਸਬੰਧੀ ਰਿਪੋਰਟ ਕਰਨ ਦੀ ਸਹੂਲਤ ਅਤੇ ਪੋਲਿੰਗ ਸਟੇਸ਼ਨਾਂ ’ਤੇ ਸੀਸੀਟੀਵੀ ਕੈਮਰੇ ਲਗਾ ਕੇ ਈ.ਵੀ.ਐਮਜ਼. ਦੇ ਲਿਆਉਣ-ਲਿਜਾਣ ਦੀ ਨਿਗਰਾਨੀ ਕਰਨਾ ਸ਼ਾਮਲ ਹੈ।
ਇਸ ਸਬੰਧੀ ਵੇਰਵੇ ਦਿੰਦੇ ਹੋਏ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੀ 100 ਫੀਸਦ ਵੈਬਕਾਸਟਿੰਗ ਰਾਹੀਂ ਨਿਗਰਾਨੀ ਕੀਤੀ ਜਾਵੇਗੀ ਤਾਂ ਜੋ ਚੋਣ ਅਮਲ ਨੂੰ ਸੁਚੱਜੇ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਆਗਾਮੀ ਲੋਕ ਸਭਾ ਚੋਣਾਂ ਲਈ ਸਾਰੇ 24,433 ਪੋਲਿੰਗ ਬੂਥਾਂ ਦੇ ਅੰਦਰ ਸੀਸੀਟੀਵੀ ਨਿਗਰਾਨੀ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਸਾਰੇ 13 ਹਲਕਿਆਂ ਜਿੱਥੇ ਤਿੰਨ ਜਾਂ ਇਸ ਤੋਂ ਵੱਧ ਪੋਲਿੰਗ ਸਟੇਸ਼ਨ ਹਨ, ਦੇ 1884 ਪੋਲਿੰਗ ਸਟੇਸ਼ਨਾਂ ਦੇ ਬਾਹਰ ਵੀ ਕੈਮਰੇ ਲਗਾਏ ਜਾਣਗੇ।
ਸਿਬਿਨ ਸੀ ਨੇ ਕਿਹਾ ਕਿ ਇਸ ਵਾਰ ਚੋਣਾਂ ਨੂੰ ਹੋਰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਨਵੇਕਲੀ ਜ਼ਿਲ੍ਹਾ ਸੂਚਨਾ ਪ੍ਰਣਾਲੀ (ਡੀ.ਆਈ.ਐਸ.ਈ.) ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਦੀ ਵਰਤੋਂ ਚੋਣਾਂ ਦੇ ਸਾਰੇ ਪਹਿਲੂਆਂ ਦਾ ਪ੍ਰਬੰਧਨ ਕਰਨ, ਪੋਲਿੰਗ ਸਟਾਫ ਦਾ ਡਾਟਾ ਇਕੱਠਾ ਕਰਨ ਤੋਂ ਲੈ ਕੇ ਰਿਹਰਸਲਾਂ ਦੀ ਸਮਾਂ-ਸਾਰਣੀ ਤੱਕ, ਪੋਲਿੰਗ ਸਟਾਫ ਦੀ ਰੈਂਡਮਾਈਜ਼ੇਸ਼ਨ ਅਤੇ ਗਿਣਤੀ ਕਰਨ ਲਈ ਕੀਤੀ ਜਾਵੇਗੀ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਇਸ ਆਧੁਨੀਕੀਕਰਨ ਦਾ ਉਦੇਸ਼ ਚੋਣਾਂ ਨੂੰ ਵਧੇਰੇ ਕੁਸ਼ਲ, ਪਾਰਦਰਸ਼ੀ ਅਤੇ ਸੁਰੱਖਿਅਤ ਬਣਾਉਣਾ ਹੈ।

More News

NRI Post
..
NRI Post
..
NRI Post
..