by nripost
ਓਟਵਾ (ਸੈਂਡੀ) :ਕੈਨੇਡਾ ਦੀਆਂ ਪਿਛਲੀਆਂ ਦੋ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਚੱਲ ਰਹੀ ਜਾਂਚ ਵਿੱਚ ਅੱਜ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਗਵਾਹੀ ਦਿੱਤੇ ਜਾਣ ਦੀ ਸੰਭਾਵਨਾ ਹੈ।
ਜਾਂਚ ਦੌਰਾਨ ਹੁਣ ਤੱਕ ਇਹ ਸਾਹਮਣੇ ਆ ਚੁੱਕਿਆ ਹੈ ਕਿ ਚੀਨ ਤੇ ਹੋਰ ਦੇਸ਼ਾਂ ਵੱਲੋਂ ਕੈਨੇਡਾ ਵਿੱਚ ਹੋਈਆਂ ਚੋਣਾਂ ਵਿੱਚ ਦਖ਼ਲਅੰਦਾਜ਼ੀ ਕਰਨ ਦੀ ਕੋਸਿ਼ਸ਼ ਕੀਤੀ ਗਈ ਪਰ ਇਸ ਗੱਲ ਦੇ ਸਬੂਤ ਬਹੁਤ ਘੱਟ ਹਨ ਕਿ ਇਸ ਮਾਮਲੇ ਵਿੱਚ ਇਹ ਦੇਸ਼ ਸਫਲ ਵੀ ਰਹੇ। ਪਿਛਲੇ ਸਾਲ ਤੋਂ ਟਰੂਡੋ ਇਹ ਆਖਦੇ ਆ ਰਹੇ ਹਨ ਕਿ ਵਿਦੇਸ਼ੀ ਦਖ਼ਲਅੰਦਾਜ਼ੀ ਦਾ ਕੈਨੇਡਾ ਦੀਆਂ ਸਾਫ ਸੁਥਰੇ ਢੰਗ ਨਾਲ ਕਰਵਾਈਆਂ ਗਈਆਂ ਚੋਣਾਂ ਉੱਤੇ ਕੋਈ ਅਸਰ ਨਹੀਂ ਪਿਆ ਹੈ। ਇਹੋ ਸਾਰੀਆਂ ਗੱਲਾਂ ਸੀਨੀਅਰ ਸਰਕਾਰੀ ਅਧਿਕਾਰੀਆਂ ਵੱਲੋਂ ਪਾਰਲੀਆਮੈਂਟ ਵਿੱਚ ਵੀ ਕੀਤੀਆਂ ਜਾ ਚੁੱਕੀਆਂ ਹਨ।