ਜਲੰਧਰ ‘ਚ 250 ਕਰੋੜ ਦੀ ਹੈਰੋਇਨ ਬਰਾਮਦ , ਔਰਤ ਸਮੇਤ 3 ਨਸ਼ਾ ਤਸਕਰ ਗ੍ਰਿਫਤਾਰ

by jagjeetkaur

ਜਲੰਧਰ ‘ਚ ਪੁਲਿਸ ਨੇ ਨਸ਼ੇ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਖੇਪ ਬਰਾਮਦ ਕੀਤੀ ਹੈ। ਜਲੰਧਰ ਸਿਟੀ ਪੁਲਿਸ ਨੇ ਇੱਕ ਔਰਤ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਕਰੀਬ 48 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਬਾਜ਼ਾਰੀ ਕੀਮਤ ਕਰੀਬ 250 ਕਰੋੜ ਰੁਪਏ ਦੱਸੀ ਜਾ ਰਹੀ ਹੈ। ਫੜੇ ਗਏ ਮੁਲਜ਼ਮ ਜਲੰਧਰ ਅਤੇ ਨਵਾਂਸ਼ਹਿਰ ਦੇ ਰਹਿਣ ਵਾਲੇ ਹਨ।

ਦੱਸ ਦਈਏ ਕਿ  ਸਾਰਾ ਸਿੰਡੀਕੇਟ ਪਾਕਿਸਤਾਨ, ਅਫਗਾਨਿਸਤਾਨ, ਈਰਾਨ, ਤੁਰਕੀਏ ਅਤੇ ਕੈਨੇਡਾ ਤੋਂ ਚੱਲ ਰਿਹਾ ਸੀ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦੇ ਪਾਕਿਸਤਾਨ ਸਮੇਤ ਉਪਰੋਕਤ ਮੁਲਕਾਂ ਨਾਲ ਸਬੰਧ ਸਨ। ਪੁਲਿਸ ਨੇ ਮੁਲਜ਼ਮਾਂ ਕੋਲੋਂ ਕਰੀਬ 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਨੋਟ ਗਿਣਨ ਵਾਲੀ ਮਸ਼ੀਨ ਵੀ ਬਰਾਮਦ ਕੀਤੀ ਹੈ।

ਇਸਤੋਂ ਇਲਾਵਾ ਭਾਰਤ ਵਿੱਚ ਉਕਤ ਸਮੱਗਲਰਾਂ ਦਾ ਨੈੱਟਵਰਕ ਜੰਮੂ ਕਸ਼ਮੀਰ ਅਤੇ ਗੁਜਰਾਤ ਤੋਂ ਚੱਲ ਰਿਹਾ ਸੀ। ਫੜੇ ਗਏ ਮੁਲਜ਼ਮਾਂ ਦੇ ਆਗੂ ਦੋਵੇਂ ਰਾਜਾਂ ਵਿੱਚ ਬੈਠੇ ਹਨ। ਫਿਲਹਾਲ ਸਿਟੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਤਿੰਨ ਲਗਜ਼ਰੀ ਗੱਡੀਆਂ ਵੀ ਬਰਾਮਦ ਕੀਤੀਆਂ ਹਨ। ਫੜੇ ਗਏ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ।

ਨਾਲ ਹੀ ਪੁਲੀਸ ਵੱਲੋਂ ਮੁਲਜ਼ਮਾਂ ਦੇ ਅਗਲੇ ਅਤੇ ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਤਾਂ ਜੋ ਇਹ ਪਤਾ ਲੱਗ ਸਕੇ ਕਿ ਉਕਤ ਮੁਲਜ਼ਮ ਦੇਸ਼-ਵਿਦੇਸ਼ ਵਿੱਚ ਕਿਹੜੇ-ਕਿਹੜੇ ਸਮੱਗਲਰਾਂ ਨਾਲ ਸਬੰਧ ਰੱਖਦੇ ਹਨ। ਦੱਸ ਦੇਈਏ ਕਿ ਬਰਾਮਦ ਹੋਈ ਹੈਰੋਇਨ ਜਲੰਧਰ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਬਰਾਮਦਗੀ ਹੈ।

More News

NRI Post
..
NRI Post
..
NRI Post
..