ਅੱਜ ਪੰਜਾਬ ‘ਚ ਆਉਣਗੇ PM ਮੋਦੀ, ਭਾਜਪਾ ਉਮੀਦਾਵਾਰਾਂ ਦੀ ਚੋਣ ਰੈਲੀ ਨੂੰ ਕਰਨਗੇ ਸੰਬੋਧਨ

by jagjeetkaur

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਆਉਣਗੇ। ਉਹ ਪਟਿਆਲਾ ਵਿਖੇ ਭਾਜਪਾ ਉਮੀਦਵਾਰਾਂ ਦੇ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਪਟਿਆਲਾ ‘ਚ ਪੋਲੋ ਗਰਾਊਂਡ ਪਹੁੰਚੇ ਅਤੇ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਹੈ। ਪਟਿਆਲਾ ‘ਚ ਹੋਣ ਜਾ ਰਹੀ PM ਮੋਦੀ ਦੀ ਰੈਲੀ ਲਈ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕਰ ਲਏ ਗਏ ਹਨ।

ਰੈਲੀ ਦੀ ਤਿਆਰੀ ਲਈ ਕੇਂਦਰੀ ਮੰਤਰੀ ਹਰਦੀਪ ਪੁਰੀ ਮੰਗਲਵਾਰ ਨੂੰ ਪੁੱਜੇ ਸਨ। ਇਸ ਤੋਂ ਬਾਅਦ ਬੁੱਧਵਾਰ ਨੂੰ ਪੰਜਾਬ ਪ੍ਰਦੇਸ਼ ਭਾਜਪਾ ਪ੍ਰਧਾਨ ਸੁਨੀਲ ਜਾਖੜ ਰੈਲੀ ਵਾਲੀ ਥਾਂ ‘ਤੇ ਪਹੁੰਚੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਸ ਰੈਲੀ ‘ਚ 40 ਹਜ਼ਾਰ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਇਸ ਦੇ ਲਈ ਮੌਸਮ ਪਰੂਫ ਟੈਂਟ ਲਗਾਇਆ ਗਿਆ ਹੈ। ਇਸ ਸਟੈਂਡ ਨੂੰ ਸਥਾਪਤ ਕਰਨ ਲਈ ਅੰਮ੍ਰਿਤਸਰ ਦੀ ਇੱਕ ਕੰਪਨੀ ਨੂੰ ਵਿਸ਼ੇਸ਼ ਤੌਰ ’ਤੇ ਜ਼ਿੰਮੇਵਾਰੀ ਦਿੱਤੀ ਗਈ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਟਿਆਲਾ ਫੇਰੀ ਨੂੰ ਲੈ ਕੇ ਪੁਲਸ ਨੇ ਬੁੱਧਵਾਰ ਦੁਪਹਿਰ ਤੋਂ ਹੀ ਰੈਲੀ ਵਾਲੀ ਥਾਂ ਪੋਲੋ ਗਰਾਊਂਡ ਨੂੰ ਚਾਰੇ ਪਾਸਿਓਂ ਸੀਲ ਕਰ ਦਿੱਤਾ ਹੈ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ ਵਿੱਚ ਬੈਰੀਕੇਡ ਲਗਾ ਕੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰ ਦਿੱਤੇ ਹਨ। ਪਟਿਆਲਾ ਵਿੱਚ ਹੋਰ ਜ਼ਿਲ੍ਹਿਆਂ ਦੇ ਐਸਪੀ ਅਤੇ ਹੋਰ ਪੁਲੀਸ ਅਧਿਕਾਰੀ ਫੀਲਡ ਵਿੱਚ ਤਾਇਨਾਤ ਕੀਤੇ ਗਏ ਹਨ, ਜੋ 24 ਘੰਟੇ ਸੁਰੱਖਿਆ ਪ੍ਰਬੰਧਾਂ ’ਤੇ ਨਜ਼ਰ ਰੱਖਣਗੇ। ਬੁੱਧਵਾਰ ਨੂੰ ਏਡੀਜੀਪੀ ਪ੍ਰਵੀਨ ਕੁਮਾਰ ਸਿਨਹਾ ਨੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੋਲੋ ਗਰਾਊਂਡ ਦਾ ਦੌਰਾ ਕੀਤਾ। ਏ.ਡੀ.ਜੀ.ਪੀ. ਨੇ ਦੱਸਿਆ ਕਿ ਚਾਰ ਲੇਅਰ ਸੁਰੱਖਿਆ ਪ੍ਰਣਾਲੀ ਦਾ ਪ੍ਰਬੰਧ ਕੀਤਾ ਗਿਆ ਹੈ। ਪੋਲੋ ਗਰਾਊਂਡ ਦੇ ਨਾਲ-ਨਾਲ ਵਾਈ. ਪੀ. ਐੱਸ. ਸਟੇਡੀਅਮ ਜਿਥੇ ਪ੍ਰਧਾਨ ਮੰਤਰੀ ਦਾ ਹੈਲੀਕਾਪਟਰ ਲੈਂਡ ਕਰੇਗਾ ਤੇ ਨਿਊ ਮੋਤੀ ਮਹਿਲ ਦੀ ਸੁਰੱਖਿਆ ਨੂੰ ਵੀ ਵਧਾ ਦਿੱਤਾ ਗਿਆ ਹੈ।

More News

NRI Post
..
NRI Post
..
NRI Post
..