ਪੰਜਾਬ ਦੀ ਧੀ ਮਹਿੰਦਰ ਕੌਰ ਬਰਾੜ ਇੰਗਲੈਂਡ ‘ਚ ਬਣੀ ਡਿਪਟੀ ਮੇਅਰ

by jagjeetkaur

ਜਗਰਾਓਂ : ਇੰਗਲੈਂਡ ਦੀ ਰਾਜਨੀਤਿਕ ਪਾਰਟੀ ਲਿਬਰਲ ਡੈਮੋਕਰੈਟਿਕ ਵੱਲੋਂ ਪਿੰਡ ਅਖਾੜਾ ਦੀ ਧੀ ਮੈਂਡੀ ਬਰਾੜ ਲਗਾਤਾਰ 30 ਸਾਲ ਤੋਂ ਬਰੋਕਾਊਂਸਲ ਚੋਣਾਂ ਜਿੱਤਦੀ ਆ ਰਹੀ ਹੈ ਅਤੇ ਇਸ ਵਾਰ ਉਨਾਂ ਨੂੰ ਸ਼ਹਿਰ ਰੋਇਲ ਬਰੋਟ ਆਫ ਵਿੰਡਸਰ ‘ਚ ਡਿਪਟੀ ਮੇਅਰ ਦਾ ਆਹੁਦੇ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਸਾਇਮਨ ਬੌਂਡ ਨੂੰ ਮੇਅਰ ਦਾ ਆਹੁਦਾ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆ ਅਜੀਤ ਸਿੰਘ ਅਖਾੜਾ ਨੇ ਦੱਸਿਆ ਕਿ ਹਾਲ ਹੀ ਵਿੱਚ ਬਣੇ ਡਿਪਟੀ ਮੇਅਰ ਮਹਿੰਦਰ ਕੌਰ ਬਰਾੜ ਦਾ ਪਿੰਡ ਰਾਜੇਆਣਾ (ਮੋਗਾ) ‘ਚ ਹਰਵਿਪਨਜੀਤ ਸਿੰਘ ਨਾਲ ਵਿਆਹ ਹੋਇਆ ਸੀ ਤੇ ਫਿਰ ਉਹ ਇੰਗਲੈਂਡ ਚਲੇ ਗਏ। ਦੱਸਿਆ ਜਾ ਰਿਹਾ ਹੈ ਕਿ ਉਹ ਪਿਛਲੇ ਕਰੀਬ 30 ਸਾਲ ਤੋਂ ਇੰਗਲੈਂਡ ਦੇ ਸ਼ਹਿਰ ਮੇਡਨਹੈਡ ਵਿਖੇ ਚੋਣ ਲੜਦੇ ਆ ਰਹੇ ਤੇ ਲਗਾਤਾਰ ਜਿੱਤ ਵੀ ਰਹੇ ਹਨ।

ਉਕਤ ਰਾਜਨੀਤਿਕ ਪਾਰਟੀ ਲਿਬਰਲ ਡੈਮੋਕਰੈਟਿਕ ਵੱਲੋਂ ਮੈਂਡੀ ਬਰਾੜ ਦੀਆਂ ਪਾਰਟੀ ਪ੍ਰਤੀ ਸਮਰਪਿਤ ਭਾਵਨਾ ਅਤੇ ਲਗਾਤਾਰ ਜਿੱਤ ਨੂੰ ਦੇਖਦੇ ਹੋਏ ਇਹ ਡਿਪਟੀ ਮੇਅਰ ਦਾ ਆਹੁਦਾ ਦਿੱਤਾ ਗਿਆ ਹੈ। ਇਸ ਮੌਕੇ ਮੈਂਡੀ ਬਰਾੜ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਨਾਂ ਨੂੰ ਮਿਲੇ ਇਸ ਆਹੁਦੇ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ ਅਤੇ ਹਮੇਸ਼ਾ ਲੋਕ ਸੇਵਾ ਨੂੰ ਸਮਰਪਿਤ ਰਹਿਣਗੇ।

More News

NRI Post
..
NRI Post
..
NRI Post
..