ਅਬੋਹਰ (ਸਰਬ): ਅਬੋਹਰ 'ਚ ਫਿਰੋਜ਼ਪੁਰ ਹਲਕੇ ਦੇ ਉਮੀਦਵਾਰ ਗੁਰਮੀਤ ਸਿੰਘ ਰਾਣਾ ਸੋਢੀ ਦੇ ਹੱਕ 'ਚ ਬਹਾਵਲਾ 'ਚ ਚੋਣ ਪ੍ਰਚਾਰ ਕਰਨ ਪਹੁੰਚੇ ਰਾਜਸਥਾਨ ਦੇ CM ਭਜਨ ਲਾਲ ਦੇ ਪਹੁੰਚਣ ਤੋਂ ਪਹਿਲਾਂ ਹੀ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਸੈਂਕੜੇ ਕਿਸਾਨਾਂ ਨੇ ਇਕੱਠੇ ਹੋ ਕੇ ਭਜਨ ਲਾਲ ਦਾ ਜ਼ੋਰਦਾਰ ਵਿਰੋਧ ਕੀਤਾ ਅਤੇ ਕਾਲੇ ਝੰਡੇ ਦਿਖਾਏ।
ਹਾਲਾਂਕਿ ਇਸ ਦੌਰਾਨ ਭਾਰੀ ਪੁਲੀਸ ਫੋਰਸ ਨੇ ਰੈਲੀ ਵਾਲੀ ਥਾਂ ਅੱਗੇ ਬੈਰੀਕੇਡ ਲਾ ਕੇ ਕਿਸਾਨਾਂ ਨੂੰ ਰੋਕ ਲਿਆ। ਕਿਸਾਨ ਯੂਨੀਅਨ ਦੇ ਆਗੂਆਂ ਨੇ ਹਰਿਆਣਾ ਦੀ ਸਰਹੱਦ ’ਤੇ ਕਿਸਾਨਾਂ ’ਤੇ ਹੋ ਰਹੇ ਅੱਤਿਆਚਾਰਾਂ ਦਾ ਹਿਸਾਬ ਮੰਗਦਿਆਂ ਕਿਹਾ ਕਿ ਉਹ ਹੁਣ ਪੰਜਾਬ ਦੇ ਲੋਕਾਂ ਤੋਂ ਕਿਸੇ ਨਾ ਕਿਸੇ ਆਧਾਰ ’ਤੇ ਵੋਟਾਂ ਮੰਗ ਰਹੇ ਹਨ।



