ਪੰਜਾਬ ਦੀ ਸੈਰ-ਸਪਾਟਾ ਮੰਤਰੀ ਅਤੇ ਖਰੜ ਦੀ ਵਿਧਾਇਕ ਅਨਮੋਲ ਗਗਨ ਮਾਨ 16 ਨੂੰ ਬੱਝਣਗੇ ਵਿਆਹ ਦੇ ਬੰਧਨ ’ਚ

by nripost

ਜ਼ੀਰਕਪੁਰ (ਰਾਘਵ): ਪੰਜਾਬ ਦੇ ਸੈਰ-ਸਪਾਟਾ ਮੰਤਰੀ ਅਤੇ ਵਿਧਾਨ ਸਭਾ ਹਲਕਾ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਆਉਣ ਵਾਲੀ 16 ਜੂਨ ਨੂੰ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਉਨ੍ਹਾਂ ਦਾ ਵਿਆਹ ਬਲਟਾਣਾ (ਜ਼ੀਰਕਪੁਰ) ਦੇ ਨਾਮੀ ਸੋਹੀ ਪਰਿਵਾਰ ਵਿੱਚ ਤੈਅ ਹੋਇਆ ਹੈ। ਇਨ੍ਹੀਂ ਦਿਨੀਂ ਉਨ੍ਹਾਂ ਦੇ ਹੋਣ ਵਾਲੇ ਪਤੀ ਐਡਵੋਕੇਟ ਸ਼ਾਹਬਾਜ਼ ਸੋਹੀ ਆਪਣੀ ਮਾਤਾ ਸ਼ੀਲਮ ਸੋਹੀ ਨਾਲ ਚੰਡੀਗੜ੍ਹ ਦੇ ਸੈਕਟਰ-3 ਵਿੱਚ ਰਹਿੰਦੇ ਹਨ।

ਸ਼ਾਹਬਾਜ਼ ਸੋਹੀ ਦੇ ਪਿਤਾ ਰਵਿੰਦਰ ਸਿੰਘ ਕੁੱਕੂ ਸੋਹੀ ਹਲਕਾ ਡੇਰਾਬੱਸੀ (ਉਸ ਵੇਲੇ ਹਲਕਾ ਬਨੂੜ) ਤੋਂ ਵੱਡੇ ਕਾਂਗਰਸੀ ਆਗੂ ਰਹੇ ਹਨ, ਜਿਨ੍ਹਾਂ ਦੀ ਸਾਲ 2002 ਦੀਆਂ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਅਚਨਚੇਤ ਮੌਤ ਹੋ ਗਈ ਸੀ। ਉਨ੍ਹਾਂ ਦੀ ਮੌਤ ਤੋਂ ਬਾਅਦ ਸਾਲ 2002 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼ਾਹਬਾਜ਼ ਸੋਹੀ ਦੀ ਮਾਤਾ ਅਤੇ ਕੁੱਕੂ ਸੋਹੀ ਦੀ ਪਤਨੀ ਸ਼ੀਲਮ ਸੋਹੀ ਨੇ ਕਾਂਗਰਸ ਪਾਰਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਵੱਡੇ ਆਗੂ ਕੈਪਟਨ ਕੰਵਲਜੀਤ ਸਿੰਘ ਖ਼ਿਲਾਫ਼ ਬਨੂੜ ਵਿਧਾਨ ਸਭਾ ਹਲਕੇ ਤੋਂ ਚੋਣ ਲੜੇ ਸੀ ਤੇ ਉਹ ਸਿਰਫ਼ 714 ਵੋਟਾਂ ਨਾਲ ਹਾਰ ਗਈ ਸੀ।

ਸ਼ਾਹਬਾਜ਼ ਸੋਹੀ ਦੇ ਦਾਦਾ ਮਰਹੂਮ ਬਲਬੀਰ ਸਿੰਘ ਬਲਟਾਣਾ ਬਨੂੜ ਹਲਕੇ ਤੋਂ ਆਜ਼ਾਦ ਵਿਧਾਇਕ ਰਹੇ ਸਨ। ਅਨਮੋਲ ਗਗਨ ਮਾਨ ਦੀ ਹੋਣ ਵਾਲੀ ਸੱਸ ਸ਼ੀਲਮ ਸੋਹੀ ਨੇ ਇਸ ਗੱਲ ਦੀ ਪੁਸ਼ਟੀ ਕਰਦਿਆਂ ਕਿਹਾ ਕਿ 16 ਤਰੀਕ ਨੂੰ ਪੂਰੀ ਸਾਦਗੀ ਨਾਲ ਇਤਿਹਾਸਕ ਗੁਰਦੁਆਰਾ ਨਾਭਾ ਸਾਹਿਬ ਵਿਖੇ ਦੋਵੇਂ ਜਣੇ ਲਾਵਾਂ ਲੈਣਗੇ। ਉਪਰੰਤ ਇਕ ਨਿੱਜੀ ਪੈਲੇਸ ਵਿੱਚ ਕੁਝ ਖਾਸ ਮਹਿਮਾਨਾਂ ਲਈ ਦਾਵਤ ਰੱਖੀ ਗਈ ਹੈ।

More News

NRI Post
..
NRI Post
..
NRI Post
..