ਲੋਕ ਸਭਾ ਚੋਣਾਂ 2024 ਨਤੀਜੇ : ਬਠਿੰਡਾ ਤੋਂ AAP ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਅੱਗੇ

by jagjeetkaur

ਲੋਕ ਸਭਾ ਹਲਕਾ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਅੱਗੇ ਚੱਲ ਰਹੇ ਹਨ। ਗੁਰਮੀਤ ਸਿੰਘ ਖੁੱਡੀਆਂ 15000 ਤੋਂ ਅੱਗੇ ਚਾਲ ਰਹੇ ਹਨ।ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 117 ਕੇਂਦਰਾਂ ‘ਤੇ ਸਖ਼ਤ ਸੁਰੱਖਿਆ ਵਿਚਕਾਰ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਪੋਸਟਲ ਬੈਲਟ ਪਹਿਲਾਂ ਖੋਲ੍ਹੇ ਜਾ ਰਹੇ ਹਨ। ਇਸ ਤੋਂ ਬਾਅਦ ਈਵੀਐਮ ਖੁੱਲ੍ਹਣਗੀਆਂ। ਸਵੇਰੇ 8.30 ਵਜੇ ਤੋਂ ਸਾਰੀਆਂ 13 ਸੀਟਾਂ ‘ਤੇ ਰੁਝਾਨ ਆਉਣੇ ਸ਼ੁਰੂ ਹੋ ਗਏ ਹਨ।

ਪੰਜਾਬ ਵਿੱਚ ਚੋਣ ਮੈਦਾਨ ਵਿੱਚ ਕਈ ਵੱਡੇ ਨਾਂ ਅਜਿਹੇ ਹਨ, ਜਿਨ੍ਹਾਂ ਦੀ ਸਾਖ ਦਾਅ ’ਤੇ ਲੱਗੀ ਹੋਈ ਹੈ। ਇਨ੍ਹਾਂ ਵਿੱਚ ਬਠਿੰਡਾ ਸੀਟ ਤੋਂ ਅਕਾਲੀ ਉਮੀਦਵਾਰ ਅਤੇ ਬਾਦਲ ਪਰਿਵਾਰ ਦੀ ਨੂੰਹ ਹਰਸਿਮਰਤ ਕੌਰ ਬਾਦਲ, ਜਲੰਧਰ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ, ਲੁਧਿਆਣਾ ਤੋਂ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਕਾਂਗਰਸ ਤੋਂ ਭਾਜਪਾ ਵਿੱਚ ਗਏ ਰਵਨੀਤ ਸਿੰਘ ਬਿੱਟੂ, ਗੁਰਦਾਸਪੁਰ ਤੋਂ ਉਮੀਦਵਾਰ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਆਨੰਦਪੁਰ ਸਾਹਿਬ ਤੋਂ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ, ਪਟਿਆਲਾ ਤੋਂ ਭਾਜਪਾ ਦੀ ਪ੍ਰਨੀਤ ਕੌਰ ਸ਼ਾਮਲ ਹਨ।

ਇਸ ਤੋਂ ਇਲਾਵਾ ‘ਆਪ’ ਨੇ ਵੀ ਪੰਜ ਮੰਤਰੀਆਂ ਨੂੰ ਮੈਦਾਨ ‘ਚ ਉਤਾਰਿਆ ਹੈ। ਇਨ੍ਹਾਂ ਵਿੱਚ ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ, ਖਡੂਰ ਸਾਹਿਬ ਤੋਂ ਲਾਲਜੀਤ ਸਿੰਘ ਭੁੱਲਰ, ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ, ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆਂ ਅਤੇ ਪਟਿਆਲਾ ਤੋਂ ਡਾ. ਬਲਬੀਰ ਸਿੰਘ ਸ਼ਾਮਲ ਹਨ।

More News

NRI Post
..
NRI Post
..
NRI Post
..