ਤੇਜ਼ ਰਫ਼ਤਾਰ ਮਹਿੰਦਰਾ ਪਿਕਅੱਪ ਨੇ ਕਾਰ ਤੇ ਦੋ ਬਾਈਕਾਂ ਨੂੰ ਮਾਰੀ ਟੱਕਰ, ਇਕ ਦੀ ਮੌਤ, ਦੂਸਰਾ ਜ਼ਖਮੀ

by nripost

ਸ੍ਰੀ ਮੁਕਤਸਰ ਸਾਹਿਬ :(ਹਰਮੀਤ )- ਜਲਾਲਾਬਾਦ ਰੋਡ ਪਿੰਡ ਫੱਤਣਵਾਲਾ ਨੇੜੇ ਇੱਕ ਤੇਜ਼ ਰਫ਼ਤਾਰ ਪਿਕਅੱਪ ਵਾਹਨ ਨੇ ਦੋ ਬਾਈਕ ਅਤੇ ਇੱਕ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਬਾਈਕ ਸਵਾਰ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੂਜਾ ਜ਼ਖਮੀ ਹੋ ਗਿਆ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮਹਿੰਦਰਾ ਪਿਕਅੱਪ ਗੱਡੀ ਦੇ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

More News

NRI Post
..
NRI Post
..
NRI Post
..