ਮੋਗਾ ‘ਚ ਦੋ ਨਸ਼ਾ ਤਸਕਰ ਕਾਬੂ, ਹੈਰੋਇਨ ਬਰਾਮਦ

by jagjeetkaur

ਮੋਗਾ ਦੀ ਧਰਮਕੋਟ ਪੁਲਿਸ ਨੇ ਛਾਪਾ ਮਾਰ ਕੇ ਦੋ ਵਿਅਕਤੀਆਂ ਨੂੰ 150 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਫੜੇ ਗਏ ਦੋਵੇਂ ਮੁਲਜ਼ਮ ਜੀਰਾ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ। ਜਾਣਕਾਰੀ ਦਿੰਦਿਆਂ ਤਫਤੀਸ਼ੀ ਅਫਸਰ ਜਰਨੈਲ ਸਿੰਘ ਨੇ ਦੱਸਿਆ ਕਿ ਪਿੰਡ ਝਤਰਾ ਦੇ ਰਹਿਣ ਵਾਲੇ ਦੋ ਵਿਅਕਤੀਆਂ ਨੂੰ 150 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਜੀਰਾ ਵਾਸੀ ਦੋ ਵਿਅਕਤੀ ਨਸ਼ਾ ਵੇਚਣ ਦਾ ਧੰਦਾ ਕਰਦੇ ਹਨ ਅਤੇ ਦੋਵੇਂ ਮੁਲਜ਼ਮ ਇਸ ਸਮੇਂ ਧਰਮਕੋਟ ਵਿੱਚ ਹਨ। ਇਸ ਸੂਚਨਾ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 150 ਗ੍ਰਾਮ ਹੈਰੋਇਨ ਬਰਾਮਦ ਹੋਈ।

ਮੁਲਜ਼ਮਾਂ ਦੀ ਪਛਾਣ ਜਸਪਾਲ ਸਿੰਘ ਪੁੱਤਰ ਸੁਖਦੇਵ ਸਿੰਘ ਅਤੇ ਅਕਾਸ਼ਦੀਪ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਪਿੰਡ ਝਤਰੇ ਵਜੋਂ ਹੋਈ ਹੈ। ਦੋਵਾਂ ਖ਼ਿਲਾਫ਼ ਥਾਣਾ ਧਰਮਕੋਟ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਨਸ਼ੇ ਦੀ ਵਿਕਰੀ ਬੰਦ ਕਰ ਦੇਣ, ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

More News

NRI Post
..
NRI Post
..
NRI Post
..