5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਕੰਪਾਰਟਮੈਂਟ ਪ੍ਰੀਖਿਆਵਾਂ ਜੁਲਾਈ ‘ਚ: PSEB

by vikramsehajpal

ਚੰਡੀਗੜ੍ਹ (ਸਰਬ) - ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵਲੋਂ ਜੁਲਾਈ ਮਹੀਨੇ 'ਚ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਕੰਪਾਰਟਮੈਂਟ ਪ੍ਰੀਖਿਆਵਾਂ ਕਰਵਾਈਆਂ ਜਾਣਗੀਆਂ। ਪ੍ਰੀਖਿਆ 4 ਜੁਲਾਈ ਤੋਂ ਸ਼ੁਰੂ ਹੋਵੇਗੀ। ਪ੍ਰੀਖਿਆ ਸਬੰਧੀ ਵਧੇਰੇ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।

PSEB ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 5ਵੀਂ ਜਮਾਤ ਦੀਆਂ ਪ੍ਰੀਖਿਆਵਾਂ 4 ਜੁਲਾਈ ਤੋਂ ਸ਼ੁਰੂ ਹੋ ਕੇ 11 ਜੁਲਾਈ ਤੱਕ ਚੱਲਣਗੀਆਂ। 8ਵੀਂ ਜਮਾਤ ਦੀਆਂ ਪ੍ਰੀਖਿਆਵਾਂ 4 ਜੁਲਾਈ ਤੋਂ 16 ਜੁਲਾਈ ਦਰਮਿਆਨ ਹੋਣਗੀਆਂ। 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 4 ਜੁਲਾਈ ਤੋਂ 16 ਜੁਲਾਈ ਤੱਕ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 4 ਜੁਲਾਈ ਤੋਂ 19 ਜੁਲਾਈ ਤੱਕ ਹੋਣਗੀਆਂ।

ਬੋਰਡ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ 5ਵੀਂ ਜਮਾਤ ਦੀਆਂ ਪ੍ਰੀਖਿਆਵਾਂ ਸਵੇਰੇ 10 ਵਜੇ ਤੋਂ ਸ਼ੁਰੂ ਹੋਣਗੀਆਂ। ਜਦੋਂ ਕਿ 8ਵੀਂ, 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਸਵੇਰੇ 11 ਵਜੇ ਸ਼ੁਰੂ ਹੋਣਗੀਆਂ। ਪ੍ਰੀਖਿਆਵਾਂ ਨਾਲ ਸਬੰਧਤ ਹੋਰ ਜਾਣਕਾਰੀ ਬੋਰਡ ਦੀ ਵੈੱਬਸਾਈਟ www.pseb.ac.in 'ਤੇ ਲਾਗਇਨ ਕਰਕੇ ਲਈ ਜਾ ਸਕਦੀ ਹੈ।

More News

NRI Post
..
NRI Post
..
NRI Post
..