ਜਲੰਧਰ ਜਿਮਨੀ ਚੋਣ ਲਈ ਆਪ ਨੇ ਕੀਤਾ ਉਮੀਦਵਾਰ ਐਲਾਨ

by nripost

ਜਲੰਧਰ (ਹਰਮੀਤ) : ਪੰਜਾਬ ਸਣੇ 7 ਸੂਬਿਆਂ ਵਿਚ ਜਿਮਨੀ ਚੋਣਾਂ ਹੋ ਰਹੀਆਂ ਹਨ। ਇਹ ਚੋਣਾਂ 10 ਜੁਲਾਈ ਨੂੰ ਹੋਣਗੀਆਂ ਅਤੇ 13 ਜੁਲਾਈ ਨੂੰ ਨਤੀਜੇ ਆਉਣਗੇ। ਪੰਜਾਬ ਵਿਚ ਜਲੰਧਰ ਵੈਸਟ ਸੀਟ ਉਤੇ ਚੋਣ ਹੋ ਰਹੀ ਹੈ, ਜਿਥੋਂ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੂਰਾਲ ਨੇ ਅਸਤੀਫਾ ਦੇ ਦਿੱਤਾ ਸੀ।

ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਆਪ ਨੇ ਮਹਿੰਦਰ ਭਗਤ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਮਹਿੰਦਰ ਭਗਤ, ਭਾਜਪਾ ਆਗੂ ਤੇ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਬੇਟੇ ਹਨ।

ਦੱਸ ਦਈਏ ਕਿ ਇਹ ਜਿਮਨੀ ਚੋਣ ਜਿੱਤਣ ਲਈ ਸੱਤਾਧਾਰੀ ਧਿਰ ਨੇ ਟਿੱਲ ਲਾਇਆ ਹੋਇਆ ਹੈ। ਜਲੰਧਰ ਪੱਛਮੀ ਵਿਧਾਨ ਸਭਾ ਸੀਟ ਉਤੇ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਚ ਕਿਰਾਏ ਦਾ ਮਕਾਨ ਲੈ ਲਿਆ ਹੈ ਸੂਤਰਾਂ ਮੁਤਾਬਕ ਮੁੱਖ ਮੰਤਰੀ ਹੁਣ ਚੋਣਾਂ ਖ਼ਤਮ ਹੋਣ ਤੱਕ ਜਲੰਧਰ ਛਾਉਣੀ ਦੇ ਦੀਪ ਨਗਰ ਵਿਚ ਪਰਿਵਾਰ ਸਮੇਤ ਕਿਰਾਏ ਦੇ ਮਕਾਨ ਵਿਚ ਰਹਿਣਗੇ।

ਦੱਸਣਯੋਗ ਹੈ ਕਿ ਜਲੰਧਰ ਪੱਛਮੀ ਵਿਧਾਨ ਸਭਾ ਸੀਟ ਤੇ ਹੋਣ ਵਾਲੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਿੰਗ ਹੋਵੇਗੀ, ਜਦਕਿ ਨਤੀਜੇ 13 ਜੁਲਾਈ ਨੂੰ ਐਲਾਨੇ ਜਾਣਗੇ। ਨਾਮਜ਼ਦਗੀਆਂ 21 ਜੂਨ ਤੱਕ ਭਰੀਆਂ ਜਾਣਗੀਆਂ। ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਆਪ ਨੇ ਮਹਿੰਦਰ ਭਗਤ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ।

More News

NRI Post
..
NRI Post
..
NRI Post
..