ਆਸਟ੍ਰੇਲੀਆ ਤੋਂ ਮਾਂ-ਪੀਓ ਨੂੰ ਭਾਰਤ ਮਿਲਣ ਆ ਰਹੀ ਪੰਜਾਬੀ ਮੁਟਿਆਰ ਦੀ ਜਹਾਜ਼ ’ਚ ਮੌਤ

by vikramsehajpal

ਮੈਲਬੌਰਨ (ਸਰਬ): ਕੁਆਂਟਾਸ ਦੀ ਉਡਾਣ ਵਿੱਚ ਮੈਲਬੌਰਨ ਤੋਂ ਨਵੀਂ ਦਿੱਲੀ ਜਾ ਰਹੀ 24 ਸਾਲਾ ਲੜਕੀ ਦੀ ਮੌਤ ਹੋ ਗਈ ਜੋ ਤਪਦਿਕ ਨਾਲ ਪੀੜਤ ਸੀ। ਮ੍ਰਿਤਕਾ ਦੀ ਪਛਾਣ ਮਨਪ੍ਰੀਤ ਕੌਰ ਵਜੋਂ ਹੋਈ ਹੈ ਜੋ ਸ਼ੈੱਫ ਬਣਨਾ ਚਾਹੁੰਦੀ ਸੀ। ਉਹ 20 ਜੂਨ ਨੂੰ ਮੈਲਬੌਰਨ ਤੋਂ ਦਿੱਲੀ ਜਾਣ ਲਈ ਜਹਾਜ਼ ’ਤੇ ਸਵਾਰ ਹੋਈ। ਇਹ ਜਾਣਕਾਰੀ ਮਿਲੀ ਹੈ ਕਿ ਉਹ ਹਵਾਈ ਅੱਡੇ ’ਤੇ ਪਹੁੰਚਣ ਤੋਂ ਬਾਅਦ ਠੀਕ ਮਹਿਸੂਸ ਨਹੀਂ ਕਰ ਰਹੀ ਸੀ ਤੇ ਜਹਾਜ਼ ਵਿਚ ਉਸ ਦੀ ਮੌਤ ਹੋ ਗਈ।

ਉਸ ਦੀ ਮੌਤ ਦਾ ਕਾਰਨ ਵੀ ਟਿਊਬਰਕਲੋਸਿਸ ਨੂੰ ਹੀ ਮੰਨਿਆ ਜਾ ਰਿਹਾ ਹੈ। ਉਸ ਦੇ ਇੱਕ ਦੋਸਤ ਅਨੁਸਾਰ ਮਨਪ੍ਰੀਤ ਕੌਰ ਮਾਰਚ 2020 ਵਿੱਚ ਆਸਟ੍ਰੇਲੀਆ ਜਾਣ ਤੋਂ ਬਾਅਦ ਪਹਿਲੀ ਵਾਰ ਆਪਣੇ ਮਾਪਿਆਂ ਨੂੰ ਮਿਲਣ ਭਾਰਤ ਜਾ ਰਹੀ ਸੀ। ਉਸ ਨੇ ਦੱਸਿਆ ਕਿ ਜਦੋਂ ਉਹ ਆਪਣੀ ਸੀਟ ਬੈਲਟ ਬੰਨ੍ਹਣ ਗਈ ਤਾਂ ਮਨਪ੍ਰੀਤ ਕੌਰ ਫਰਸ਼ ’ਤੇ ਡਿੱਗ ਪਈ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

More News

NRI Post
..
NRI Post
..
NRI Post
..