ਜ਼ਾਲਮ ਨੇ ਭੈਣ-ਭਰਾ ਦੇ ਰਿਸ਼ਤੇ ਦੀ ਵੀ ਨਾ ਕੀਤੀ ਸ਼ਰਮ !

by vikramsehajpal

ਵੈਬ ਡੈਸਕ (ਸਾਹਿਬ) - ਡੇਹਲੋਂ ਦੀ ਰਹਿਣ ਵਾਲੀ ਇਕ ਔਰਤ ਨੂੰ ਇਕ ਵਿਅਕਤੀ ਨੇ ਆਪਣੀ ਮੂੰਹ ਬੋਲੀ ਭੈਣ ਬਣਾ ਲਿਆ, ਫਿਰ ਉਸ ’ਤੇ ਗਲਤ ਨਜ਼ਰ ਰੱਖਣ ਲੱਗਾ ਅਤੇ ਉਸ ਨੂੰ ਸਰੀਰਕ ਸਬੰਧ ਬਣਾਉਣ ਲਈ ਦਬਾਅ ਬਣਾਉਣ ਲੱਗਾ। ਇਸ ਦੇ ਨਾਲ ਹੀ ਉਸ ਨੂੰ ਗਲਤ ਮੈਸੇਜ ਭੇਜ ਕੇ ਤੰਗ-ਪ੍ਰੇਸ਼ਾਨ ਕਰਨ ਲੱਗਾ। ਇਸ ਤੋਂ ਬਾਅਦ ਔਰਤ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ, ਜਿਸ ਤੋਂ ਬਾਅਦ ਥਾਣਾ ਡੇਹਲੋਂ ਦੀ ਪੁਲਸ ਨੇ ਪੀੜਤ ਔਰਤ ਦੀ ਸ਼ਿਕਾਇਤ ’ਤੇ ਮੁਲਜ਼ਮ ਹਰਮਿੰਦਰ ਸਿੰਘ ਚੀਮਾ ਖਿਲਾਫ ਕੇਸ ਦਰਜ ਕੀਤਾ ਹੈ।

ਪੀੜਤ ਔਰਤ ਨੇ ਪੁਲਸ ਸ਼ਿਕਾਇਤ ’ਚ ਦੱਸਿਆ ਕਿ ਉਸ ਦੇ ਪਤੀ ਦੀ ਮੌਤ ਹੋ ਚੁੱਕੀ ਹੈ। ਉਸ ਨੇ ਆਪਣੇ ਪੁੱਤਰ ਨੂੰ ਵਿਦੇਸ਼ ਭੇਜਣਾ ਸੀ। ਇਸ ਲਈ ਉਸ ਨੇ ਹਰਵਿੰਦਰ ਸਿੰਘ ਨਾਲ ਇਸ ਬਾਰੇ ਗੱਲ ਕੀਤੀ, ਉਸ ਨੇ ਹਰਵਿੰਦਰ ਸਿੰਘ ਨੂੰ ਭਰਾ ਬਣਾਇਆ ਹੋਇਆ ਸੀ।

ਹਰਵਿੰਦਰ ਸਿੰਘ ਦੀ ਮਦਦ ਨਾਲ ਉਸ ਨੇ ਆਪਣੇ ਪੁੱਤਰ ਨੂੰ ਵਿਦੇਸ਼ ਭੇਜ ਦਿੱਤਾ ਸੀ ਪਰ ਬਾਅਦ ’ਚ ਹਰਵਿੰਦਰ ਉਸ ’ਤੇ ਗਲਤ ਨਜ਼ਰ ਰੱਖਣ ਲੱਗਾ ਅਤੇ ਉਸ ਨੂੰ ਸਰੀਰਕ ਸਬੰਧ ਬਣਾਉਣ ਦਾ ਦਬਾਅ ਬਣਾਉਣ ਲੱਗਾ। ਮੁਲਜ਼ਮ ਨੇ ਉਸ ਨੂੰ ਕਾਫੀ ਪ੍ਰੇਸ਼ਾਨ ਕਰ ਰੱਖਿਆ ਸੀ। ਉਸ ਦੇ ਵ੍ਹਟਸਐਪ ’ਤੇ ਗਲਤ ਮੈਸੇਜ ਭੇਜ ਕੇ ਮੁਲਜ਼ਮ ਉਸ ਨੂੰ ਧਮਕਾ ਰਿਹਾ ਸੀ।

More News

NRI Post
..
NRI Post
..
NRI Post
..