ਗੁਲਾਬ ਚੰਦ ਕਟਾਰੀਆ ਨੂੰ ਕੀਤਾ ਗਿਆ ਪੰਜਾਬ ਦਾ ਨਵਾਂ ਰਾਜਪਾਲ ਨਿਯੁਕਤ !

by nripost

ਚੰਡੀਗ੍ਹੜ (ਸਾਹਿਬ) : ਪੰਜਾਬ ਸਰਕਾਰ ਤੇ ਰਾਜਪਾਲ ਵਿਚਾਲੇ ਚੱਲ ਰਹੀ ਸ਼ਬਦੀ ਜੰਗ ਨੂੰ ਹੁਣ ਸ਼ਾਇਦ ਬ੍ਰੇਕ ਲੱਗ ਸਕਦੀ ਹੈ। ਦੱਸ ਦਈਏ ਕਿ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਅਸਤੀਫ਼ਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸਵੀਕਾਰ ਕਰ ਲਿਆ ਹੈ। ਜਿਸ ਦੇ ਚੱਲਦੇ ਹੁਣ ਅਸਾਮ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੰਜਾਬ ਦਾ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦਾ ਪ੍ਰਸ਼ਾਸਕ ਨਿਯੁਕਤ ਕੀਤਾ ਗਿਆ ਹੈ।

ਰਾਸ਼ਟਰਪਤੀ ਭਵਨ ਨੇ ਇਹ ਜਾਣਕਾਰੀ ਦਿੱਤੀ ਹੈ। ਦੱਸ ਦਈਏ ਕਿ ਬਨਵਾਰੀ ਲਾਲ ਪੁਰੋਹਿਤ ਨੂੰ 31 ਅਗਸਤ 2021 ਨੂੰ ਪੰਜਾਬ ਦਾ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਵਜੋਂ ਨਿਯੁਕਤ ਕੀਤਾ ਗਿਆ ਸੀ। ਇਸ ਵਿਚਾਲੇ ਪਿਛਲੇ ਦਿਨੀਂ ਜਦੋਂ ਅੰਦਰੂਨੀ ਸ਼ਬਦੀ ਖਾਨਾਜ਼ੰਗੀ ਚੱਲ ਰਹੀ ਸੀ ਤਾਂ ਰਾਜਪਾਲ ਵਲੋਂ ਆਪਣਾ ਅਸਤੀਫ਼ਾ ਰਾਸ਼ਟਰਪਤੀ ਨੂੰ ਭੇਜ ਦਿੱਤਾ ਗਿਆ ਸੀ। ਉਸ ਨੂੰ ਹੁਣ ਰਾਸ਼ਟਰਪਤੀ ਵਲੋਂ ਮਨਜ਼ੂਰ ਕਰ ਲਿਆ ਹੈ।

More News

NRI Post
..
NRI Post
..
NRI Post
..