ਸਾਂਸਦ ਅੰਮ੍ਰਿਤਪਾਲ ਸਿੰਘ ਦੀ ਸੋਧੀ ਹੋਈ ਪਟੀਸ਼ਨ ਤੇ ਹਾਈਕੋਰਟ ਨੇ ਪੰਜਾਬ ਸਮੇਤ ਕੇਂਦਰ ਸਰਕਾਰ ਨੂੰ ਨੋਟਿਸ ਕਰਕੇ ਜਵਾਬ ਮੰਗਿਆ

by nripost

ਨਵੀ ਦਿੱਲੀ (ਰਾਘਵ): ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਸੋਧੀ ਹੋਈ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਸੁਣਵਾਈ ਹੋਈ। ਇਸ ਦੌਰਾਨ ਹਾਈਕੋਰਟ ਨੇ ਪੰਜਾਬ ਸਮੇਤ ਕੇਂਦਰ ਸਰਕਾਰ ਨੂੰ ਨੋਟਿਸ ਕਰਕੇ ਜਵਾਬ ਮੰਗਿਆ ਹੈ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਨੇ ਖੁਦ ’ਤੇ ਲੱਗੇ ਨੈਸ਼ਨਲ ਸਿਕਿਉਰਿਟੀ ਐਕਟ ਨੂੰ ਹਾਈਕੋਰਟ ’ਚ ਚੁਣੌਤੀ ਦਿੱਤੀ ਹੈ ਜਿਸ ’ਤੇ ਸੁਣਵਾਈ ਹੋਈ ਹੈ। ਇਸ ਪਟੀਸ਼ਨ ’ਤੇ ਹੁਣ ਅਗਲੀ ਸੁਣਵਾਈ 28 ਅਗਸਤ ਨੂੰ ਹੋਵੇਗੀ।

ਪਟੀਸ਼ਨ ’ਚ ਸਾਂਸਦ ਅੰਮ੍ਰਿਤਪਾਲ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ’ਤੇ ਦੂਜੀ ਵਾਰ ਐਨਐਸਏ ਲੱਗਿਆ ਹੈ। ਇਸ ਸਬੰਧੀ ਜੋ ਵੀ ਕਾਰਨ ਦੱਸੇ ਗਏ ਹਨ ਉਹ ਪੂਰੀ ਤਰ੍ਹਾਂ ਗਲਤ ਹਨ ਅਤੇ ਹੁਣ ਉਹ ਸੰਸਦ ਦੀਆਂ ਚੋਣਾਂ ਜਿੱਤ ਚੁੱਕੇ ਹਨ। ਉਸ ’ਤੇ ਲੱਗਿਆ ਐਨਐਸਏ ਰੱਦ ਕੀਤਾ ਜਾਣਾ ਚਾਹੀਦਾ ਹੈ। ਆਪਣੀ ਪਟੀਸ਼ਨ ’ਚ ਅੰਮ੍ਰਿਤਪਾਲ ਸਿੰਘ ਨੇ ਕੇਂਦਰ ਸਣੇ ਪੰਜਾਬ ਸਰਕਾਰ ਨੂੰ ਪੱਖ ਬਣਾਇਆ ਹੈ। ਜਿਸ ’ਤੇ ਕੇਂਦਰ ਸਰਕਾਰ ਨੇ ਕਿਹਾ ਹੈ ਕਿ ਜਦੋਂ ਪਹਿਲਾਂ ਐਨਐਸਏ ਲਗਾਇਆ ਗਿਆ ਸੀ ਉਸ ਸਮੇਂ ਅੰਮ੍ਰਿਤਪਾਲ ਸਿੰਘ ਉਸ ’ਤੇ ਕੋਈ ਚੁਣੌਤੀ ਨਹੀਂ ਦਿੱਤੀ ਸੀ। ਦੂਜੇ ਪਾਸੇ ਜਵਾਬ ਦਾਖਿਲ ਕਰਨ ਦੇ ਲਈ ਪੰਜਾਬ ਸਰਕਾਰ ਨੇ ਤਿੰਨ ਹਫਤਿਆਂ ਦਾ ਸਮਾਂ ਮੰਗਿਆ ਹੈ।

More News

NRI Post
..
NRI Post
..
NRI Post
..