ਹਰਿਆਣਾ ਚੋਣਾਂ ਕਾਰਨ CM Mann ਦੀ ਡੇਰਾ ਸਿਰਸਾ ਮੁਖੀ ਨਾਲ ਗੰਢਤੁੱਪ ਦੇ ਦੋਸ਼,ਐਡਵੋਕੇਟ ਕਲੇਰ :

by nripost

ਹਰਿਆਣਾ (ਹਰਮੀਤ):ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਹਰਿਆਣਾ ਚੋਣਾਂ ਵਿਚ ਵੋਟਾਂ ਲੈਣ ਲਈ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨਾਲ ਅੰਦਰੂਨੀ ਗੰਢਤੁੱਪ ਕਰਨ ਦਾ ਦੋਸ਼ ਲਾਇਆ ਹੈ। ਕਲੇਰ ਨੇ ਕਿਹਾ ਕਿ ਮੁੱਖ ਮੰਤਰੀ ਨੇ ਡੇਰਾ ਮੁਖੀ ਖਿਲਾਫ ਧਾਰਾ 295 ਏ ਤਹਿਤ ਮੁਕੱਦਮਾ ਚਲਾਉਣ ਦੀ ਪ੍ਰਵਾਨਗੀ ਨਹੀਂ ਦਿੱਤੀ ਗਈ।

ਕਲੇਰ ਨੇ ਕਿਹਾ ਕਿ ਮੁੱਖ ਮੰਤਰੀ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ, ਵਿਕਾਸ ਕਾਰਜ ਠੱਪ ਹੋਣ, ਸੂਬੇ ਵਿਚ ਗੈਂਗਸਟਰਵਾਦ ਹੋਣ ਅਤੇ ਨਸ਼ਿਆਂ ਦਾ ਵਿਆਪਕ ਪਸਾਰ ਹੋਣ ਸਮੇਤ ਮੁੱਖ ਮੁੱਦਿਆਂ ਦੀ ਗੱਲ ਨਹੀਂ ਕਰ ਰਹੇ ਸਗੋਂ ਆਪਣੀਆਂ ਅਸਫਲਤਾਵਾਂ ’ਤੇ ਪਰਦਾ ਪਾਉਣ ਵਾਸਤੇ ਡਰਾਮੇਬਾਜ਼ੀ ਤੇ ਪ੍ਰਾਪੇਗੰਡਾ ਮੁਹਿੰਮਾਂ ਵਿਚ ਜੁਟੇ ਹਨ।

ਉਨਾਂ ਕਿਹਾ ਕਿ ਬੇਅਦਬੀ ਮਾਮਲਿਆਂ ਦੇ ਦੋਸ਼ੀ ਪ੍ਰਦੀਪ ਕਲੇਰ ਜਿਸਨੂੰ ਤਿੰਨ ਕੇਸਾਂ ਵਿਚ ਭਗੌੜਾ ਕਰਾਰ ਦਿੱਤਾ ਗਿਆ, ਨੂੰ ਛੇ ਸਾਲਾਂ ਬਾਅਦ ਸਿਰਫ ਇਕ ਕੇਸ ਵਿਚ ਹੀ ਗ੍ਰਿਫਤਾਰ ਕੀਤਾ ਗਿਆ ਜਿਸ ਵਿਚ ਵੀ ਉਸਨੂੰ ਇਕ ਮਹੀਨੇ ਵਿਚ ਹੀ ਜ਼ਮਾਨਤ ਮਿਲ ਗਈ। ਉਸਦੇ ਖਿਲਾਫ ਫਰੀਦਕੋਟ ਜ਼ਿਲ੍ਹੇ ਦੇ ਬਾਜਾਖਾਨਾ ਪੁਲਿਸ ਥਾਣੇ ਵਿਚ ਐਫਆਈਆਰ ਵੀ ਦਰਜ ਹੈ ਪਰ ਇਨ੍ਹਾਂ ਦੋਵਾਂ ਕੇਸਾਂ ਵਿਚ ਉਸਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਜਿਸ ਲਈ ਭਗਵੰਤ ਮਾਨ ਜੋ ਕਿ ਗ੍ਰਹਿ ਮੰਤਰੀ ਵੀ ਹਨ, ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ।

ਪਹਿਲਾਂ ਬੇਅਦਬੀ ਕੇਸ ਪੰਜਾਬ ਤੋਂ ਬਾਹਰ ਤਬਦੀਲ ਕੀਤੇ ਗਏ ਤੇ ਫਿਰ ਉਨ੍ਹਾਂ ਦੀ ਸੁਣਵਾਈ ’ਤੇ ਰੋਕ ਲੱਗ ਗਈ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਇਹ ਵੀ ਸਵਾਲ ਕੀਤਾ ਕਿ ਉਹ ਹਰਿਆਣਾ ਵਿਚ ਭਾਜਪਾ ਸਰਕਾਰ ਵੱਲੋਂ ਵਾਰ-ਵਾਰ ਡੇਰਾ ਮੁਖੀ ਨੂੰ ਜ਼ਮਾਨਤ ’ਤੇ ਰਿਹਾਅ ਕਰਨ ਦਾ ਵਿਰੋਧ ਕਿਉਂ ਨਹੀਂ ਕਰ ਰਹੇ ਅਤੇ ਇਸਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਕਿਉਂ ਨਹੀਂ ਦਿੰਦੇ। ਕਲੇਰ ਨੇ ਕਿਹਾ ਕਿ ਮੁੱਖ ਮੰਤਰੀ ਜ਼ਮੀਨ ਐਕਵਾਇਰ ਕਰਨ ਅਤੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦਾ ਢੁਕਵਾਂ ਮੁਆਵਜ਼ਾ ਦੇਣ ਵਿਚ ਨਾਕਾਮ ਰਹੇ ਹਨ ਜਿਸ ਕਾਰਣ ਇਹ ਪ੍ਰਾਜੈਕਟ ਰੱਦ ਹੋ ਰਹੇ ਹਨ।

ਕਲੇਰ ਨੇ ਕਿਹਾ ਕਿ ਮੁੱਖ ਮੰਤਰੀ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ, ਵਿਕਾਸ ਕਾਰਜ ਠੱਪ ਹੋਣ, ਸੂਬੇ ਵਿਚ ਗੈਂਗਸਟਰਵਾਦ ਹੋਣ ਅਤੇ ਨਸ਼ਿਆਂ ਦਾ ਵਿਆਪਕ ਪਸਾਰ ਹੋਣ ਸਮੇਤ ਮੁੱਖ ਮੁੱਦਿਆਂ ਦੀ ਗੱਲ ਨਹੀਂ ਕਰ ਰਹੇ ਸਗੋਂ ਆਪਣੀਆਂ ਅਸਫਲਤਾਵਾਂ ’ਤੇ ਪਰਦਾ ਪਾਉਣ ਵਾਸਤੇ ਡਰਾਮੇਬਾਜ਼ੀ ਤੇ ਪ੍ਰਾਪੇਗੰਡਾ ਮੁਹਿੰਮਾਂ ਵਿਚ ਜੁਟੇ ਹਨ।

More News

NRI Post
..
NRI Post
..
NRI Post
..