ਸੰਸਦ ’ਚ ਹੰਗਾਮਾ – ਮੰਤਰੀਆਂ ਨੇ ਚਾੜ੍ਹਿਆ ਇੱਕ ਦੂਜੇ ਦਾ ਕੁਟਾਪਾ !

by nripost

ਵੈੱਬ ਡੈਸਕ (ਸਾਹਿਬ) - ਤੁਰਕੀ ਦੀ ਸੰਸਦ ਵਿੱਚ ਜ਼ਬਰਦਸਤ ਹੰਗਾਮਾ ਹੋਇਆ। ਇਸ ਦੌਰਾਨ ਸੰਸਦ ਮੈਂਬਰਾਂ ਨੇ ਇਕ ਦੂਜੇ ਦੇ ਲੱਤਾਂ ਅਤੇ ਮੁੱਕੇ ਮਾਰੇ। ਇਹ ਲੜਾਈ ਕਰੀਬ 30 ਮਿੰਟ ਤੱਕ ਚੱਲੀ। ਇਸ ਵਿੱਚ ਵਿਰੋਧੀ ਧਿਰ ਦੇ ਤਿੰਨ ਸੰਸਦ ਮੈਂਬਰ ਜ਼ਖ਼ਮੀ ਹੋ ਗਏ। ਇਸ ਸਬੰਧੀ ਵੀਡੀਓ ਵਾਇਰਲ ਹੋਈ ਹੈ ਜਿਸ ਵਿਚ ਸਪੀਕਰ ਦੇ ਪੋਡੀਅਮ ਦੀਆਂ ਪੌੜੀਆਂ ’ਤੇ ਖੂਨ ਦੇ ਛਿੱਟੇ ਵੀ ਦਿਖਾਈ ਦੇ ਰਹੇ ਹਨ।

ਇਸ ਦੌਰਾਨ ਵਿਰੋਧੀ ਧਿਰ ਦੇ ਸੰਸਦ ਮੈਂਬਰ ਨੇ ਤੁਰਕੀ ਦੇ ਰਾਸ਼ਟਰਪਤੀ ਏਰਦੋਗਨ ਦੀ ਪਾਰਟੀ ਨੂੰ ਦਹਿਸ਼ਤਗਰਦ ਸੰਗਠਨ ਕਿਹਾ। ਇਸ ਤੋਂ ਬਾਅਦ ਰਾਸ਼ਟਰਪਤੀ ਦੀ ਜਸਟਿਸ ਐਂਡ ਡਿਵੈਲਪਮੈਂਟ ਪਾਰਟੀ ਦੇ ਇਕ ਆਗੂ ਨੇ ਵਿਰੋਧੀ ਧਿਰ ਦੇ ਆਗੂ ਅਹਿਮਦ ’ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਲੜਾਈ ਵਧ ਗਈ ਅਤੇ ਸੰਸਦ ਮੈਂਬਰਾਂ ਨੇ ਇਕ ਦੂਜੇ ਦੇ ਮੁੱਕੇ ਮਾਰਨੇ ਸ਼ੁਰੂ ਕਰ ਦਿੱਤੇ। ਇਸ ਘਟਨਾ ਬੀਤੇ ਕੱਲ੍ਹ ਦੀ ਹੈ ਜਿਸ ਦੀਆਂ ਅੱਜ ਵੀਡੀਓਜ਼ ਸੋਸ਼ਲ ਮੀਡੀਆ ’ਤੇ ਵਾਇਰਲ ਹੋਈਆਂ।

More News

NRI Post
..
NRI Post
..
NRI Post
..