ਨਵੀਂ ਦਿੱਲੀ (ਸਾਹਿਬ) - ਕਸ਼ਮੀਰ ਦੇ ਸੰਸਦ ਮੈਂਬਰ ਰਾਸ਼ਿਦ ਇੰਜਨੀਅਰ ਜੋ ਕਿ ਜੇਲ੍ਹ ਵਿੱਚ ਬੰਦ ਨੇ ਉਹ 2017 ਦੇ ਜੰਮੂ ਕਸ਼ਮੀਰ ਦਹਿਸ਼ਤੀ ਫੰਡਿੰਗ ਮਾਮਲੇ ਵਿੱਚ ਨਿਯਮਤ ਜ਼ਮਾਨਤ ਲਈ ਦਿੱਲੀ ਦੀ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ।
ਰਾਸ਼ਿਦ ਇੰਜਨੀਅਰ ਦੇ ਨਾਂ ਨਾਲ ਮਸ਼ਹੂਰ ਸ਼ੇਖ਼ ਅਬਦੁਲ ਰਾਸ਼ਿਦ ਨੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਬਾਰਾਮੂਲਾ ਵਿੱਚ ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫਰੰਸ ਦੇ ਆਗੂ ਉਮਰ ਅਬਦੁੱਲਾ ਨੂੰ ਹਰਾਇਆ ਸੀ। ਵਧੀਕ ਸੈਸ਼ਨ ਜੱਜ (ਏਐੱਸਜੇ) ਚੰਦਰ ਜੀਤ ਸਿੰਘ ਨੇ ਕੌਮੀ ਜਾਂਚ ਏਜੰਸੀ (ਐੱਨਆਈਏ) ਨੂੰ ਨੋਟਿਸ ਜਾਰੀ ਕਰਦਿਆਂ 28 ਅਗਸਤ ਤੱਕ ਆਪਣਾ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ।



