ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਸਾਊਦੀ ਅਰਬ ਦੇ ਸਹਿਜ਼ਾਦੇ ਮੁਹੰਮਦ-ਬਿਨ-ਸਲਮਾਨ-ਬਿਨ-ਅਬਦੁੱਲ-ਅਜ਼ੀਜ਼-ਅਲ-ਸਾਊਦ ਨੇ ਬੀਤੇ ਦਿਨ ਨਵੀਂ ਦਿੱਲੀ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਨ ਤੋਂ ਬਾਅਦ ਆਪਣੇ ਮੁਲਕ ‘ਚ ਕੈਦ 850 ਭਾਰਤੀ ਕੈਦੀਆਂ ਨੂੰ ਰਿਹਾਅ ਕਰਨ ਦਾ ਆਦੇਸ਼ ਦਿੱਤਾ ਹੈ। ਉਨ੍ਹਾਂ ਨੇ ਭਾਰਤੀ ਹੱਜ ਯਾਤਰੀਆਂ ਲਈ 200,000 ਤੱਕ ਦਾ ਕੋਟਾ ਵਧਾਉਣ ਦਾ ਵੀ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਭਾਰਤ ਨੇ ਸਾਊਦੀ ਨਾਗਰਿਕਾਂ ਨੂੰ ਈ-ਵੀਜ਼ਾ ਦੇਣ ਦਾ ਐਲਾਨ ਕੀਤਾ ਹੈ।



