Punjab: ਖੇਤਾਂ ‘ਚ ਕੰਮ ਕਰਦੇ ਨੌਜਵਾਨ ਦੀ ਟਰੈਕਟਰ ਪਲਟਣ ਕਾਰਨ ਦਰਦਨਾਕ ਮੌਤ

by nripost

ਕਪੂਰਥਲਾ (ਜਸਪ੍ਰੀਤ): ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੇ ਪਿੰਡ ਦਰੀਏਵਾਲ ਵਿਖੇ ਅੱਜ ਦੁਪਹਿਰ 2-30 ਵਜੇ ਦੇ ਕਰੀਬ ਇੱਕ ਨੌਜਵਾਨ ਦੀ ਮੌਤ ਹੋਣ ਦੀ ਖਬਰ ਪ੍ਰਾਪਤ ਹੋਈ। ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਜਸਕਰਨ ਸਿੰਘ ਪੁੱਤਰ ਸਵ.ਪਰਮਜੀਤ ਸਿੰਘ ਆਪਣੇ ਖੇਤਾਂ ਵਿੱਚ ਕੰਬਾਈਨ ਨਾਲ ਝੋਨੇ ਦੀ ਕਟਾਈ ਕਰਵਾ ਰਿਹਾ ਸੀ ।ਇਸ ਮੌਕੇ ਟਰੈਕਟਰ ਮਗਰ ਟਰਾਲੀ ਪਾ ਕੇ ਉਹ ਖੇਤਾਂ ਵਿੱਚ ਝੋਨਾ ਲੱਦਣ ਲਈ ਆਇਆ ਜਿਸ ਦੌਰਾਨ ਟਰੈਕਟਰ ਬੇਕਾਬੂ ਹੋ ਕੇ ਅਚਾਨਕ ਪਲਟ ਗਿਆ ਅਤੇ ਜਸਕਰਨ ਸਿੰਘ ਉਸ ਦੇ ਹੇਠਾਂ ਆ ਗਿਆ। 20 ਮਿੰਟ ਦੀ ਜੱਦੋ ਜਹਿਦ ਉਪਰੰਤ ਜਸਕਰਨ ਸਿੰਘ ਨੂੰ ਟਰੈਕਟਰ ਹੇਠੋਂ ਕੱਢਿਆ ਗਿਆ ਜਿਸ ਨੂੰ ਤੁਰੰਤ ਸੁਲਤਾਨਪੁਰ ਲੋਧੀ ਦੇ ਇੱਕ ਪ੍ਰਾਈਵੇਟ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਇਸ ਮੌਕੇ ਡਾਕਟਰਾਂ ਵੱਲੋਂ ਨੌਜਵਾਨ ਦੀ ਮੌਤ ਹੋਣ ਸਬੰਧੀ ਜਾਣਕਾਰੀ ਦਿੱਤੀ ਗਈ।

19 ਸਾਲਾ ਨੌਜਵਾਨ ਜਸਕਰਨ ਸਿੰਘ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ ਅਤੇ ਘਰ ਵਿੱਚ ਆਪਣੀ ਮਾਤਾ ਅਤੇ ਭੈਣ ਨਾਲ ਰਹਿੰਦਾ ਸੀ। ਨੌਜਵਾਨ ਦੀ ਹੋਈ ਦਰਦਨਾਕ ਮੌਤ ਕਾਰਨ ਸਮੁੱਚੇ ਪਿੰਡ ਅਤੇ ਇਲਾਕੇ ਵਿੱਚ ਸ਼ੋਕ ਦੀ ਲਹਿਰ ਦੌੜ ਗਈ ਅਤੇ ਵੱਡੀ ਗਿਣਤੀ ਵਿੱਚ ਨਗਰ ਨਿਵਾਸੀਆਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।

More News

NRI Post
..
NRI Post
..
NRI Post
..