ਲੁਧਿਆਣਾ (ਜਸਪ੍ਰੀਤ) : ਲੁਧਿਆਣਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ ਜਸਪਾਲ ਬੰਗੜ ਸਥਿਤ ਫੈਕਟਰੀ ਵਿੱਚ ਕੰਧ ਡਿੱਗਣ ਕਾਰਨ ਹਫੜਾ-ਦਫੜੀ ਮੱਚ ਗਈ। ਇਸ ਹਾਦਸੇ 'ਚ ਇਕ ਮਜ਼ਦੂਰ ਦੀ ਮੌਤ ਹੋ ਗਈ ਜਦਕਿ 2 ਤੋਂ 3 ਲੋਕ ਜ਼ਖਮੀ ਹੋ ਗਏ। ਥਾਣਾ ਫੋਕਲ ਪੁਆਇੰਟ ਦੀ ਪੁਲਸ ਮੌਕੇ 'ਤੇ ਪਹੁੰਚ ਗਈ, ਜਿਸ ਨੇ ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੋਰਚਰੀ ਭੇਜ ਦਿੱਤਾ ਗਿਆ ਹੈ।
