ਪੰਜਾਬ ਪੁਲਿਸ ਦਾ ਇੰਸਪੈਕਟਰ 1 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਕਾਬੂ

by nripost

ਪਟਿਆਲਾ (ਜਸਪ੍ਰੀਤ): ਪੰਜਾਬ ਪੁਲਿਸ ਦੀ ਖਾਕੀ ਇੱਕ ਵਾਰ ਫਿਰ ਦਾਗੀ ਹੋ ਗਈ ਹੈ। ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ, ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਪੰਜਾਬ ਪੁਲਿਸ ਦੇ ਇੰਸਪੈਕਟਰ ਗੁਰਿੰਦਰ ਸਿੰਘ ਨੂੰ ਇੱਕ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਦੋਸ਼ੀ ਪੁਲਿਸ ਅਧਿਕਾਰੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਪਟਿਆਲਾ ਦੇ ਇੰਚਾਰਜ ਵਜੋਂ ਕੰਮ ਕਰ ਰਿਹਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਪੂਜਾ, ਵਾਸੀ ਪਿੰਡ ਰੋਹਟੀ ਪੁਲ, ਤਹਿਸੀਲ ਨਾਭਾ, ਜ਼ਿਲ੍ਹਾ ਪਟਿਆਲਾ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗਿ੍ਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੋਸ਼ ਲਾਇਆ ਕਿ ਉਕਤ ਇੰਸਪੈਕਟਰ ਉਸ ਦੇ ਪਿਤਾ ਨੂੰ 3 ਲੱਖ ਰੁਪਏ ਦੀ ਰਿਸ਼ਵਤ ਨਾ ਦੇਣ 'ਤੇ ਉਸ ਨੂੰ ਝੂਠੇ ਐਨਡੀਪੀਐਸ ਕੇਸ ਵਿੱਚ ਫਸਾਉਣ ਦੀ ਧਮਕੀ ਦੇ ਰਿਹਾ ਹੈ। ਸੌਦਾ 1.50 ਲੱਖ ਰੁਪਏ ਵਿੱਚ ਤੈਅ ਹੋਇਆ ਸੀ। ਉਕਤ ਪੁਲਿਸ ਮੁਲਾਜ਼ਮਾਂ ਨੇ ਐਤਵਾਰ ਨੂੰ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 50 ਹਜ਼ਾਰ ਰੁਪਏ ਲਏ ਸਨ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 1 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਬੁੱਧਵਾਰ ਨੂੰ ਅਦਾਲਤ ਵਿੱਚ ਪੇਸ਼ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

More News

NRI Post
..
NRI Post
..
NRI Post
..