2.66 ਲੱਖ ਦੀ ਡਰੱਗ ਮਨੀ ਤੇ ਹੈਰੋਇਨ ਸਮੇਤ ਦੋ ਮੁਲਜ਼ਮ ਕਾਬੂ

by nripost

ਅੰਮ੍ਰਿਤਸਰ (ਰਾਘਵ):ਪੁਲਿਸ ਨੇ 2.66 ਲੱਖ ਰੁਪਏ ਦੀ ਡਰੱਗ ਮਨੀ ਅਤੇ 100 ਗ੍ਰਾਮ ਹੈਰੋਇਨ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਕੇਸ ਦਰਜ ਕਰ ਲਿਆ ਹੈ। ਵੇਰਕਾ ਥਾਣਾ ਦੀ ਇੰਸਪੈਕਟਰ ਅਮਨਜੋਤ ਕੌਰ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਸੀ ਹਰਪ੍ਰੀਤ ਸਿੰਘ ਉਰਫ ਪ੍ਰੀਤ ਅਤੇ ਹਰਲਾਜ ਸਿੰਘ ਉਰਫ ਟਿੰਕੂ ਵਾਸੀ ਪੱਤੀ ਪਾਰਾ, ਵੇਰਕਾ ਇਲਾਕੇ ਵਿਚ ਹੈਰੋਇਨ ਦਾ ਧੰਦਾ ਕਰਦੇ ਹਨ। ਇਸ ਆਧਾਰ ’ਤੇ ਪੁਲਿਸ ਨੇ ਇਲਾਕੇ ਦੀ ਨਾਕਾਬੰਦੀ ਕਰ ਦਿੱਤੀ। ਅਮੇਜ਼ ਕਾਰ ਨੂੰ ਸ਼ੱਕੀ ਹਾਲਾਤ 'ਚ ਆਉਂਦੀ ਦੇਖ ਕੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ। ਪੁਲਿਸ ਨੇ ਜਦੋਂ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਮੁਲਜ਼ਮ ਦੇ ਕਬਜ਼ੇ ’ਚੋਂ 100 ਗ੍ਰਾਮ ਹੈਰੋਇਨ ਅਤੇ 2.66 ਲੱਖ ਰੁਪਏ ਦੀ ਗਰੱਗ ਮਨੀ ਬਰਾਮਦ ਹੋਈ। ਇੰਸਪੈਕਟਰ ਅਮਨਜੋਤ ਕੌਰ ਨੇ ਦੱਸਿਆ ਕਿ ਹਰਲਾਜ ਸਿੰਘ ਲਿਖਾਫ ਕਤਲ ਦਾ ਕੇਸ ਦਰਜ ਹੈ ਅਤੇ ਉਹ ਇਕ ਮਹੀਨਾ ਪਹਿਲਾਂ ਹੀ ਜ਼ਮਾਨਤ ’ਤੇ ਵਾਪਸ ਆਇਆ ਸੀ। ਜੇਲ੍ਹ ਤੋਂ ਆਉਂਦਿਆਂ ਹੀ ਮੁਲਜ਼ਮ ਨੇ ਨਸ਼ੇ ਦਾ ਕਾਰੋਬਾਰ ਸ਼ੁਰੂ ਕਰ ਦਿੱਤਾ।

More News

NRI Post
..
NRI Post
..
NRI Post
..