ਪੰਜਾਬੀ ਅਦਾਕਾਰਾ ਹਿਮਾਂਸ਼ੀ ਖੁਰਾਣਾ ਦੇ ਪਿਤਾ ਨੂੰ ਜਲੰਧਰ ਪੁਲਿਸ ਨੇ ਕੀਤਾ ਗ੍ਰਿਫਤਾਰ

by nripost

ਜਲੰਧਰ (ਰਾਘਵ): ਇਸ ਵੇਲੇ ਦੀ ਵੱਡੀ ਖ਼ਬਰ ਜਲੰਧਰ ਜ਼ਿਲ੍ਹੇ ਤੋਂ ਆ ਰਹੀ ਹੈ। ਪੰਜਾਬੀ ਅਦਾਕਾਰਾ ਹਿਮਾਂਸ਼ੀ ਖੁਰਾਣਾ ਦੇ ਪਿਤਾ ਕੁਲਦੀਪ ਖੁਰਾਣਾ ਨੂੰ ਫਿਲੌਰ ਦੀ ਅਦਾਲਤ ਨੇ 14 ਦਿਨਾਂ ਲਈ ਜੇਲ੍ਹ ਭੇਜ ਦਿੱਤਾ ਹੈ। ਗੁਰਾਇਆ ਵਿੱਚ ਕਰੀਬ 5 ਮਹੀਨੇ ਪਹਿਲਾਂ ਲੋਕ ਸਭਾ ਚੋਣਾਂ ਦੌਰਾਨ ਡਿਊਟੀ ’ਤੇ ਮੌਜੂਦ ਨਾਇਬ ਤਹਿਸੀਲਦਾਰ ਨਾਲ ਕੁੱਟਮਾਰ ਕਰਨ ਅਤੇ ਗਾਲੀ ਗਲੋਚ ਕਰਨ ਦੇ ਦੋਸ਼ ਹੇਠ ਕੁਲਦੀਪ ਖੁਰਾਣਾ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।

ਜਿਸ ਤਹਿਤ ਉਸ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਸ ਤੋਂ ਬਾਅਦ ਅਦਾਲਤ ਨੇ ਉਸ ਨੂੰ ਜੇਲ੍ਹ ਭੇਜਣ ਦਾ ਫੈਸਲਾ ਸੁਣਾਇਆ ਸੀ। ਗੁਰਾਇਆ ਥਾਣੇ ਦੇ ਐਸਐਚਓ ਪਲਵਿੰਦਰ ਸਿੰਘ ਨੇ ਮਾਮਲੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਉਸ ਨੂੰ ਡਿਊਟੀ ਦੌਰਾਨ ਕੰਮ ਵਿੱਚ ਵਿਘਨ ਪਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਐਸਐਚਓ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਨਾਇਬ ਤਹਿਸੀਲਦਾਰ ਜਗਪਾਲ ਸਿੰਘ ਨੇ 5 ਮਹੀਨੇ ਪਹਿਲਾਂ ਉਨ੍ਹਾਂ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਜਦੋਂ ਉਹ ਆਪਣੀ ਡਿਊਟੀ ਲਈ ਦਫ਼ਤਰ ਤੋਂ ਜਾ ਰਿਹਾ ਸੀ ਤਾਂ ਦੂਜੇ ਪਾਸਿਓਂ ਕੁਲਦੀਪ ਖੁਰਾਣਾ ਆ ਗਿਆ ਅਤੇ ਗਾਲ੍ਹਾਂ ਕੱਢਣ ਲੱਗ ਪਿਆ। ਇਸ ਦੌਰਾਨ ਉਸ ਦੇ ਨਾਲ ਮੌਜੂਦ ਇੱਕ ਮੁਲਾਜ਼ਮ ਨੇ ਇਸ ਸਾਰੀ ਘਟਨਾ ਦੀ ਵੀਡੀਓ ਬਣਾ ਲਈ। ਉਕਤ ਵੀਡੀਓ ਦੇ ਆਧਾਰ 'ਤੇ ਪੁਲਸ ਨੇ ਕੁਲਦੀਪ ਖੁਰਾਣਾ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

More News

NRI Post
..
NRI Post
..
NRI Post
..